Close

Recent Posts

ਹੋਰ ਗੁਰਦਾਸਪੁਰ ਪੰਜਾਬ

ਪਰਾਲੀ ਦੀ ਅੱਗ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਗੁਰਦਾਸਪੁਰ ਤੇ ਬਟਾਲਾ ਵਿੱਚ ਦੋ ਕੰਟਰੋਲ ਰੂਮ ਸਥਾਪਤ

ਪਰਾਲੀ ਦੀ ਅੱਗ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਗੁਰਦਾਸਪੁਰ ਤੇ ਬਟਾਲਾ ਵਿੱਚ ਦੋ ਕੰਟਰੋਲ ਰੂਮ ਸਥਾਪਤ
  • PublishedSeptember 29, 2022

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ

ਗੁਰਦਾਸਪੁਰ, 29 ਸਤੰਬਰ ( ਮੰਨਣ ਸੈਣੀ) । ਡਿਪਟੀ ਕਮਿਸ਼ਨਰ ਜਨਾਬ ਮੁਹਮੰਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ  ਪਰਾਲੀ/ਨਾੜ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਨ ਦੂਸ਼ਿਤ ਹੁੰਦਾ ਹੈ ਓਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਮਨੁੱਖ ਸਮੇਤ ਹੋਰ ਜੀਵ-ਜੰਤੂਆਂ ਲਈ ਵੀ ਇਹ ਬੇਹੱਦ ਘਾਤਕ ਸਾਬਤ ਹੁੰਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਦੋ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਜੋ ਦਿਨ-ਰਾਤ ਕੰਮ ਕਰ ਰਹੇ ਹਨ। ਉਨਾਂ ਦੱਸਿਆ ਕਿ ਪਹਿਲਾ ਕੰਟਰੋਲ ਰੂਮ ਗੁਰਦਾਸਪੁਰ ਵਿਖੇ ਹੈ ਜਿਸਦਾ ਨੰਬਰ 01874-292740 ਹੈ ਅਤੇ ਇਸ ਕੰਟਰੋਲ ਰੂਮ ਨਾਲ ਗੁਰਦਾਸਪੁਰ, ਕਾਹਨੂੰਵਾਨ, ਦੀਨਾਨਗਰ, ਧਾਰੀਵਾਲ ਅਤੇ ਕਲਾਨੌਰ ਬਲਾਕਾਂ ਦੇ ਕਿਸਾਨ, ਸਰਪੰਚ, ਨੰਬਰਦਾਰ ਅੱਗ ਲੱਗਣ ਦੀਆਂ ਘਟਨਾਵਾਂ ਦੀ ਸੂਚਨਾ ਦੇ ਸਕਦੇ ਹਨ। ਦੂਜਾ ਕੰਟਰੋਲ ਰੂਮ ਬਟਾਲਾ ਵਿਖੇ ਸਥਾਪਤ ਕੀਤਾ ਗਿਆ ਹੈ, ਜਿਸਦਾ ਨੰਬਰ 01871-226033 ਹੈ ਅਤੇ ਇਸ ਕੰਟਰੋਲ ਰੂਮ ਨਾਲ ਬਟਾਲਾ, ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ, ਫ਼ਤਹਿਗੜ ਚੂੜੀਆਂ ਅਤੇ ਡੇਰਾ ਬਾਬਾ ਨਾਨਕ ਬਲਾਕਾਂ ਨਾਲ ਸਬੰਧਤ ਪਰਾਲੀ ਨੂੰ ਅੱਗ ਦੀਆਂ ਘਟਨਾਵਾਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਬਾਰੇ 112 ਨੰਬਰ ’ਤੇ ਵੀ ਸੂਚਿਤ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਾਰ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਅਹਿਦ ਕਰਨ। ਉਨ੍ਹਾਂ ਕਿਹਾ ਕਿ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਕਿਸੇ ਪ੍ਰਕਾਰ ਦੀ ਤਕਨੀਕੀ ਜਾਣਕਾਰੀ ਲੈਣ ਲਈ ਕਿਸਾਨ ਆਪਣੇ ਨੇੜੇ ਦੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

Written By
The Punjab Wire