Close

Recent Posts

ਹੋਰ ਪੰਜਾਬ ਮੁੱਖ ਖ਼ਬਰ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿਚ ਸ਼ੁਰੂ ਕਰਨ ਸਬੰਧੀ ਪੱਤਰ ਜਾਰੀ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿਚ ਸ਼ੁਰੂ ਕਰਨ ਸਬੰਧੀ ਪੱਤਰ ਜਾਰੀ
  • PublishedSeptember 29, 2022

ਚੰਡੀਗੜ੍ਹ, 29 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿਚ ਸ਼ੁਰੂ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

 ਇਸ ਸਬੰਧੀ ਜਾਰੀ ਪੱਤਰ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿਚ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਥੇ ਇਹ ਦੱਸਣਯੋਗ ਹੈ ਕਿ  ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦਾ 15 ਸਤੰਬਰ 2022 ਨੂੰ ਇਸ ਸਕੂਲ ਦਾ ਦੌਰਾ ਕੀਤਾ ਸੀ । ਇਸ  ਸਕੂਲ ਵਿੱਚ 2500ਦੇ ਕਰੀਬ ਵਿਦਿਆਰਥੀਆਂ  ਪੜ੍ਹਦੇ ਸਨ  ਜਿਨ੍ਹਾਂ ਵਿੱਚੋਂ ਅੱਧੇ ਬੱਚਿਆਂ ਨੂੰ ਖੁੱਲ੍ਹੇ ਅਸਮਾਨ ਥੱਲੇ ਬੈਠ ਕੇ ਪੜ੍ਹਨ ਲਈ ਮਜਬੂਰ ਸਨ ਜਿਸ ਤੇ ਸ. ਬੈਂਸ ਨੇ ਨਾਖੁਸ਼ੀ ਦਾ ਪ੍ਰਗਟਾਵਾ ਕੀਤਾ ਸੀ ।

ਸਕੂਲ ਸਿੱਖਿਆ ਮੰਤਰੀ ਨੇ ਜਲਦ ਇਸ ਸਮੱਸਿਆਂ ਨੂੰ ਹੱਲ ਕਰਨ ਦੇ ਹੁਕਮ ਦਿੱਤੇ ਸਨ ਅਤੇ ਲੋੜੀਂਦੇ ਕਮਰਿਆਂ ਦੀ ਉਸਾਰੀ ਜਲਦ ਕਰਨ ਦੇ ਹੁਕਮ ਜਾਰੀ ਕੀਤੇ ਸਨ।

Written By
The Punjab Wire