ਪਠਾਨਕੋਟ ਹਸਪਤਾਲ ਵਿੱਚ ਵਾਪਰੇ ਘਟਨਾਕ੍ਰਮ ਲਈ ਜ਼ਿੰਮੇਵਾਰ ਸਿਹਤ ਮੰਤਰੀ ਜੋੜਾਮਾਜਰਾ ਤੁਰੰਤ ਅਸਤੀਫ਼ਾ ਦੇਣ: ਅਸ਼ਵਨੀ ਸ਼ਰਮਾ

ਹਸਪਤਾਲ ‘ਚ ਜਣੇਪੇ ਲਈ ਆਈ ਔਰਤ ਨੂੰ ਸਟਾਫ ਨੇ ਕੀਤਾ ਅਣਗੌਲਿਆ, ਵਰਾਂਡੇ ‘ਚ ਬੱਚੇ ਦੇ ਜਨਮ ਦੀ ਘਟਨਾ ਨੇ ਇਨਸਾਨੀਅਤ ਨੂੰ ਕੀਤਾ ਸ਼ਰਮਸਾਰ : ਅਸ਼ਵਨੀ ਸ਼ਰਮਾ

ਸਿਵਲ ਹਸਪਤਾਲ ਦੇ ਵਿਕਾਸ ਨੂੰ ਲੈ ਕੇ ਭਾਜਪਾ ਵੱਲੋਂ ਪੰਜਾਬ ਸਰਕਾਰ ਅਤੇ ਹਸਪਤਾਲ ਪ੍ਰਸ਼ਾਸਨ ਖਿਲਾਫ ਪ੍ਰਦਰਸ਼ਨ।

ਚੰਡੀਗੜ੍ਹ, 29 ਸਤੰਬਰ (ਦਾ ਪੰਜਾਬ ਵਾਇਰ)। ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਰਾਤ ਨੂੰ ਜਣੇਪੇ ਲਈ ਆਈ ਔਰਤ ਨੂੰ ਤਾਇਨਾਤ ਸਟਾਫ਼ ਵੱਲੋਂ ਬਿਨਾਂ ਚੈਕਅੱਪ ਦੇ ਰੈਫਰ ਕਰ ਦਿੱਤੇ ਜਾਣ ਤੋਂ ਬਾਅਦ ਹਸਪਤਾਲ ਦੇ ਵਰਾਂਡੇ ਵਿੱਚ ਹੀ ਬੱਚੇ ਨੂੰ ਜਨਮ ਦੇਣ ਦੀ ਘਟਨਾ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ। ਐਮਰਜੈਂਸੀ ਨੇ ਕੀਤਾ ਹੈ। ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ‘ਚ ਇਨਸਾਨੀਅਤ ਅਤੇ ਸ਼ਰਮ ਦੋਵੇਂ ਹੀ ਮਰ ਗਏ ਹਨ। ਭਾਰਤੀ ਜਨਤਾ ਪਾਰਟੀ ਦੇ ਸੈਂਕੜੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਦੀ ਪ੍ਰਧਾਨਗੀ ਹੇਠ ਪੀੜਤ ਪਰਿਵਾਰ ਦੇ ਹੱਕ ਵਿੱਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਹਸਪਤਾਲ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਸਭ ਲਈ ਮੁੱਖ ਮੰਤਰੀ ਭਗਵੰਤ ਅਤੇ ਉਨ੍ਹਾਂ ਦੇ ਸਿਹਤ ਮੰਤਰੀ ਜੌੜਾ ਮਾਜਰਾ ਜ਼ਿੰਮੇਵਾਰ ਹਨ। ਇਸ ਘਟਨਾਕ੍ਰਮ ਦੀ ਜ਼ਿੰਮੇਵਾਰੀ ਲੈਂਦਿਆਂ ਸਿਹਤ ਮੰਤਰੀ ਨੂੰ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਭਗਵੰਤ ਮਾਨ ਮੁਹੱਲਾ ਕਲੀਨਿਕ ਖੋਲ੍ਹ ਕੇ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਤਾਂ ਕਰਦੇ ਹਨ ਪਰ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਜੇਕਰ ਭਗਵੰਤ ਮਾਨ ਪਹਿਲਾਂ ਤੋਂ ਹੀ ਚੱਲ ਰਹੇ ਸਰਕਾਰੀ ਹਸਪਤਾਲਾਂ ਵਿੱਚ ਜਨਤਾ ਨੂੰ ਚੰਗੀਆਂ ਡਾਕਟਰੀ ਸਹੂਲਤਾਂ ਨਹੀਂ ਦੇ ਸਕੇ ਤਾਂ ਜਨਤਾ ਕਲਪਨਾ ਕਰ ਸਕਦੀ ਹੈ ਕਿ ਮੁਹੱਲਾ ਕਲੀਨਿਕਾਂ ਦਾ ਕੀ ਹਾਲ ਹੋਵੇਗਾ।

Exit mobile version