Close

Recent Posts

ਹੋਰ ਗੁਰਦਾਸਪੁਰ ਪੰਜਾਬ

ਡਿਪਟੀ ਕਮਿਸ਼ਨਰ ਨੇ ਟੀ ਐਨ ਸੀ ਦੀ ਜਾਗਰੂਕਤਾ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਟੀ ਐਨ ਸੀ ਦੀ ਜਾਗਰੂਕਤਾ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ
  • PublishedOctober 1, 2022

ਕਿਸਾਨਾਂ ਨੂੰ ਬਿਨਾਂ ਸਾੜਨ ਵਾਲੀ ਖੇਤੀ ਲਈ ਪ੍ਰੇਰਿਤ ਕਰੇਗਾ ਟੀ ਐਨ ਸੀ ਦਾ ਪ੍ਰਾਜੈਕਟ ਪ੍ਰਾਣਾ

ਗੁਰਦਾਸਪੁਰ, 1 ਅਕਤੂਬਰ (ਦਾ ਪੰਜਾਬ ਵਾਇਰ)। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਆਈਏਐੱਸ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਸ਼ਨੀਵਾਰ ਨੂੰ ਦਾ ਕੰਜ਼ਰਵੈਂਸੀ (ਟੀ ਐਨ ਸੀ) ਵੱਲੋਂ ਪੰਜਾਬ ਵਿੱਚ ਚਲਾਏ ਜਾ ਰਹੇ ਪ੍ਰਾਜੈਕਟ ਪ੍ਰਮੋਟਿੰਗ ਰੀਜੈਨਰੇਟਿਵ ਐਡ ਨੋ ਬਰਨ ਐਗਰੀਕਲਚਰ (ਪ੍ਰਾਣਾ) ਤਹਿਤ ਜਿਲ੍ਹੇ ਵਿੱਚ ਸ਼ੁਰੂ ਕੀਤੀ ਗਈ ਜਾਗਰੂਕਤਾ ਮੋਬਾਇਲ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਬਠਿੰਡਾ ਜ਼ਿਲ੍ਹੇ ਦੇ ਪਿੰਡਾਂ ਵਿਚ ਚੱਲਣ ਵਾਲੀ ਜਾਗਰੂਕਤਾ ਵੈਨ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਬਿਨਾਂ ਸਾੜਨ ਵਾਲੀ ਖੇਤੀ ਲਈ ਪ੍ਰੇਰਿਤ ਕਰੇਗੀ।

ਡਿਪਟੀ ਕਮਿਸ਼ਨਰ ਨੇ ਟੀ ਐਨ ਸੀ ਵੱਲੋਂ ਸ਼ੁਰੂ ਕੀਤੇ ਗਏ ਪ੍ਰਾਜੈਕਟ ਵਿਚ ਜ਼ਿਲ੍ਹਾ ਪ੍ਰਸ਼ਾਸਨ ਤਰਫੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਜਾਗਰੂਕਤਾ ਵੈਨ ਨੂੰ ਵੱਧ ਤੋਂ ਵੱਧ ਪਿੰਡਾਂ ਤੱਕ ਪਹੁੰਚਾਇਆ ਜਾਵੇ ਜਿਸ ਨਾਲ ਕਿਸਾਨਾਂ ਨੂੰ ਖੇਤੀਬਾੜੀ ਦੇ ਆਧੁਨਿਕ ਢੰਗਾਂ ਬਾਰੇ ਜਾਣਕਾਰੀ ਮਿਲ ਸਕੇ। ਉਹਨਾਂ ਕਿਹਾ ਕਿ ਜਿਹਨਾਂ ਬਲਾਕਾਂ ਵਿੱਚ ਜਿਆਦਾ ਅੱਗ ਲਗਾਉਣ ਦੇ ਕੇਸ ਸਾਹਮਣੇ ਆਏ ਸੀ ਉਹਨਾਂ ਬਲਾਕਾਂ ਵਿੱਚ ਜਿਆਦਾ ਧਿਆਨ ਦਿੱਤਾ ਜਾਵੇ।

ਡੀਸੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਸੱਭ ਤੋਂ ਵੱਧ ਅਤੇ ਪਹਿਲ੍ਹਾਂ ਨੁਕਸਾਨ ਉਸ ਪਿੰਡ ਅਤੇ ਬਲਾਕ ਦਾ ਹੁੰਦਾ ਹੈ ਜਿੱਥੇ ਪਰਾਲੀ ਸਾੜੀ ਜਾ ਰਹੀ ਹੋਵੇ। ਧੂਏ ਦਾ ਮਾੜਾ ਅਸਰ ਬਜੁਰਗਾਂ ਅਤੇ ਬੱਚਿਆ ਦੀ ਸੇਹਤ ਤੇ ਸੱਭ ਤੋ ਪਹਿਲ੍ਹਾਂ ਹੁੰਦਾ ਹੈ ਅਤੇ ਸੇਹਮੰਦ ਲੋਕਾਂ ਨੂੰ ਵੀ ਸਾਹ ਸੰਬੰਧੀ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਬਣਾਉਂਦਾ ਹੈ । ਉਹਨਾਂ ਕਿਹਾ ਕਿ ਲੋਕਾਂ ਵਿੱਚ ਜਾਗਰੂਕਤਾ ਆ ਰਹੀ ਹੈ ਅਤੇ ਸਮਾਜ ਦੇ ਬਹੁਤ ਸਾਰੇ ਲੋਕ ਹੁਣ ਜਾਗਰੂਕ ਬਣ ਰਹੇ ਹਨ ਅਤੇ ਇਸ ਸੰਬੰਧੀ ਸਾਰੇ ਸਮਾਜ ਨੂੰ ਅੱਗੇ ਆਉਣ ਦੀ ਲੋੜ ਹੈ।

ਇਸ ਮੌਕੇ ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਕੰਵਲਪ੍ਰੀਤ ਸਿੰਘ ਨੇ ਟੀਐਨਸੀ ਵੱਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕਰਦਿਆਂ ਵੱਧ ਚੱੜ ਕੇ ਪ੍ਰਸ਼ਾਸਨ ਵੱਲ਼ੋਂ ਸਾਥ ਦੇਣ ਦੀ ਗੱਲ਼ ਕਹੀ ਅਤੇ ਪਰਾਲੀ ਦੇ ਮਾੜੇ ਪ੍ਰਭਾਵੇ ਅਤੇ ਖੇਤੀ ਦੇ ਆਧੁਨਿਕ ਉਪਕਰਨ ਅਪਣਾਉਣ ਦੀ ਗੱਲ਼ ਕਹੀ।

ਇਸ ਮੌਕੇ ਟੀਐੱਨਟੀਏ ਪ੍ਰੋਜੈਕਟ ਨਿਰਦੇਸ਼ਕ ਡਾ ਗੁਰੂ ਕੋਪਾ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਟਿਕਾਊ ਤੇ ਲਾਭਕਾਰੀ ਖੇਤੀ ਵੱਲ ਸਾਨੂੰ ਕਦਮ ਵਧਾਉਣੇ ਹੋਣਗੇ। ਫ਼ਸਲੀ ਰਹਿੰਦ ਖੂੰਹਦ ਪ੍ਰਬੰਧਨ ਬਹੁਤ ਜ਼ਰੂਰੀ ਹੈ ਅਤੇ ਇਸ ਨੂੰ ਜਲਾਉਣ ਨਾਲ ਬਹੁਤ ਨੁਕਸਾਨ ਹੁੰਦਾ ਹੈ। ਸਾਨੂੰ ਅਗਾਮੀ ਨਤੀਜਿਆਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਅਤੇ ਫਸਲੀ ਰਹਿੰਦ ਖੂੰਹਦ ਨੂੰ ਮਿੱਟੀ ਵਿੱਚ ਮਿਲਾ ਕੇ ਕਈ ਲਾਭ ਮਿਲਦੇ ਹਨ ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਵੱਧਦੀ ਹੈ।

ਉਹਨਾਂ ਦੱਸਿਆ ਕਿ ਪੁਰਾਣਾ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਬਿਨਾਂ ਸਾੜਨ ਵਾਲੀ ਖੇਤੀ ਨਾਲ ਜੋੜਨਾ ਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਂਦੇ ਹੋਏ ਘੱਟ ਪਾਣੀ ਵਾਲੀਆਂ ਫ਼ਸਲਾਂ ਦੀ ਪੈਦਾਵਾਰ ਵਧਾਉਣਾ ਹੈ। ਦਾ ਨੇਚਰ ਕੰਜ਼ਰਵੈਂਸੀ ਨੇ ਪੰਜਾਬ ਵਿੱਚ ਪ੍ਰਾਜੈਕਟ ਪ੍ਰਾਣਾ ਲਾਂਚ ਕੀਤਾ ਹੈ ਅਤੇ ਪ੍ਰਾਣਾ ਫਸਲ ਦੀ ਰਹਿੰਦ ਖੂੰਹਦ ਨੂੰ ਜਲਾਉਣ ਤੋਂ ਰੋਕਣ ਲਈ ਚਾਰ ਸਾਲਾ ਇਕ ਮਹੱਤਵਪੂਰਨ ਯੋਜਨਾ ਹੈ। ਇਸ ਯੋਜਨਾ ਦੇ ਜ਼ਰੀਏ ਟੀਐੱਨਸੀ ਸੀ ਆਰ ਐਮ ਉਦਯੋਗ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਕਿਸਾਨਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਚਾਰ ਮੋਬਾਇਲ ਲਈ ਜਾਗਰੂਕਤਾ ਵੈਨਾਂ ਚਲਾਈਆਂ ਜਾਣਗੀਆਂ ਇਹ ਵੈਨ ਜ਼ਿਲੇ ਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਆਧੁਨਿਕ ਖੇਤੀ ਦੇ ਨਾਲ ਜੁੜਨ ਅਤੇ ਬਿਨਾਂ ਸਾੜਨ ਵਾਲੀ ਖੇਤੀ ਅਪਣਾਉਣ ਲਈ ਜਾਗਰੂਕ ਕਰਨਗੀਆ। ਇਸ ਮੌਕੇ ਤੇ ਖੇਤੀਬਾੜੀ ਵਿਭਾਗ ਦੇ ਵੱਖ ਵੱਖ ਅਧਿਕਾਰੀ ਅਤੇ ਟੀਐਨਸੀ ਦੇ ਸਹਿਯੋਗੀ ਮੌਜੂਦ ਸਨ।

Written By
The Punjab Wire