ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਗਈ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਗੈਂਗਸਟਰ ਮੁਕਤ ਰਾਜ ਨਹੀਂ ਬਣ ਜਾਂਦਾ
ਪੰਜਾਬ ਪੁਲਿਸ ਵੱਲੋਂ ਏਕੇ-56 ਰਾਈਫਲ ਸਮੇਤ ਦੋ ਆਪਰੇਟਿਵਾਂ ਦੀ ਗਿ੍ਰਫਤਾਰੀ ਤੋਂ ਅੱਠ ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਕਾਰਵਾਈ: ਡੀ.ਜੀ.ਪੀ. ਗੌਰਵ ਯਾਦਵ
ਚੰਡੀਗੜ/ਜਲੰਧਰ, 1 ਅਕਤੂਬਰ ( ਦ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜਾਰੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ਚਲਾਏ ਆਈਐਸਆਈ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤੀਜੇ ਸੰਚਾਲਕ ਨੂੰ ਗਿ੍ਰਫਤਾਰ ਕੀਤਾ ਹੈ।
ਇਹ ਜਾਣਕਾਰੀ ਦਿੰੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦੱਸਿਆ ਕਿ ਫੜੇ ਗਏ ਮੁਲਜਮ ਦੀ ਪਛਾਣ ਫਿਰੋਜਪੁਰ ਦੇ ਪਿੰਡ ਜੋਗੇਵਾਲ ਦੇ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਵਜੋਂ ਹੋਈ ਹੈ।
ਇਹ ਕਾਰਵਾਈ ਏ.ਆਈ.ਜੀ. ਨਵਜੋਤ ਸਿੰਘ ਮਾਹਲ ਦੀ ਅਗਵਾਈ ਵਾਲੀ ਕਾਉੰਟਰ ਇੰਟੈਲੀਜੈਂਸ ਜਲੰਧਰ ਟੀਮ ਵੱਲੋਂ ਇਸ ਮਾਡਿਊਲ ਦੇ ਦੋ ਸੰਚਾਲਕਾਂ ਜਿਨ੍ਹਾਂ ਦੀ ਪਛਾਣ ਬਲਜੀਤ ਸਿੰਘ ਮੱਲੀ ਅਤੇ ਗੁਰਬਖਸਸ਼ ਸਿੰਘ ਉਰਫ ਗੋਰਾ ਸੰਧੂ, ਦੋਵੇਂ ਵਾਸੀ ਫਿਰੋਜਪੁਰ ਵਜੋਂ ਹੋਈ ਸੀ, ਦੀ ਗਿ੍ਰਫਤਾਰੀ ਤੋਂ ਅੱਠ ਦਿਨ ਬਾਅਦ ਸਾਹਮਣੇ ਆਈ ਹੈ। ਪੁਲਿਸ ਨੇ ਗੁਰਬਖਸ਼ ਸਿੰਘ ਵੱਲੋਂ ਉਸ ਦੇ ਪਿੰਡ ਵਿੱਚ ਦੱਸੇ ਟਿਕਾਣੇ ਤੋਂ ਦੋ ਮੈਗਜੀਨ, 90 ਜਿੰਦਾ ਕਾਰਤੂਸ ਅਤੇ ਦੋ ਗੋਲੀਆਂ ਦੇ ਖੋਲ ਸਮੇਤ ਇੱਕ ਆਧੁਨਿਕ ਏ.ਕੇ.-56 ਅਸਾਲਟ ਰਾਈਫਲ ਵੀ ਬਰਾਮਦ ਕੀਤੀ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜਮ ਬਲਜੀਤ ਮੱਲੀ ਦੇ ਖੁਲਾਸੇ ਤੋਂ ਬਾਅਦ ਪੁਲੀਸ ਟੀਮ ਨੇ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਨੂੰ ਗਿ੍ਰਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਕਿ ਇਟਲੀ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਸੰਘੇੜਾ ਦਾ ਕਰੀਬੀ ਮੰਨਿਆ ਜਾਂਦਾ ਹੈ ਅਤੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਲੰਡਾ ਦੇ ਸੰਪਰਕ ਵਿੱਚ ਵੀ ਸੀ। ਜ਼ਿਕਰਯੋਗ ਹੈ ਕਿ ਬਲਜੀਤ ਸਿੰਘ ਵੀ ਹੈਪੀ ਸੰਘੇੜਾ ਦੇ ਸੰਪਰਕ ਵਿੱਚ ਵੀ ਸੀ ਅਤੇ ਉਸ ਦੇ ਨਿਰਦੇਸ਼ਾਂ ‘ਤੇ ਹੀ ਉਸ ਨੇ ਜੁਲਾਈ 2022 ਵਿੱਚ ਪਿੰਡ ਸੂਦਣ ਵਿਖੇ ਮੱਖੂ-ਲੋਹੀਆਂ ਰੋਡ ‘ਤੇ ਸਥਿਤ ਨਿਸ਼ਾਨਦੇਹੀ ਤੋਂ ਹਥਿਆਰਾਂ ਦੀ ਖੇਪ ਹਾਸਲ ਕੀਤੀ ਸੀ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਨੇ ਲਖਬੀਰ ਲੰਡਾ ਦੇ ਸਾਥੀ ਜਗਜੀਤ ਸਿੰਘ ਉਰਫ ਜੋਟਾ ਵਾਸੀ ਮਹਿਤਾ ਰੋਡ ਅੰਮਿ੍ਰਤਸਰ ਅਤੇ ਉਸ ਦੇ ਸਾਥੀ ਲਈ ਫਿਰੋਜਪੁਰ ਦੇ ਮੱਖੂ ਖੇਤਰ ਵਿੱਚ ਇੱਕ ਖਾਲੀ ਪਏ ਘਰ ਵਿੱਚ 10 ਦਿਨ ਠਹਿਰਨ ਦਾ ਪ੍ਰਬੰਧ ਕਰਨ ਦੀ ਗੱਲ ਕਬੂਲੀ ਹੈ। ਉਨਾਂ ਕਿਹਾ ਕਿ ਜੋਟਾ ‘ਤੇ ਚਾਰ ਅਪਰਾਧਿਕ ਕੇਸ ਚੱਲ ਰਹੇ ਹਨ ਅਤੇ ਉਹ ਇਸ ਵੇਲੇ ਕੇਂਦਰੀ ਜੇਲ, ਅੰਮਿ੍ਰਤਸਰ ਵਿਖੇ ਬੰਦ ਹੈ।
ਉਨ੍ਹਾਂ ਦੱਸਿਆ ਕਿ ਦੋਸ਼ੀ ਹਰ ਸਰਪੰਚ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਤਰਨਤਾਰਨ ਪੁਲਿਸ ਵੱਲੋਂ ਪਹਿਲਾਂ ਹੀ ਗਿ੍ਰਫਤਾਰ ਕੀਤੇ ਗਏ ਨਛੱਤਰ ਸਿੰਘ ਉਰਫ ਮੋਤੀ ਦੇ ਨਜਦੀਕੀ ਸੰਪਰਕ ਵਿੱਚ ਸੀ ਅਤੇ ਆਪਣੀ ਨੀਲੇ ਰੰਗ ਦੀ ਬੀਐਮਡਬਲਿਊ ਕਾਰ ਵਿੱਚ ਉਸ ਵਲੋਂ ਨਸ਼ੇ ਦੀ ਖੇਪ ਲਿਆਉਣ-ਲਿਜਾਣ ਵਰਤਦਾ ਸੀ। ਜਿਕਰਯੋਗ ਹੈ ਕਿ ਹਾਲ ਹੀ ਵਿੱਚ ਅੰਮਿ੍ਰਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਉਕਤ ਬੀ.ਐਮ.ਡਬਲਿਊ ਕਾਰ ਨੂੰ ਜਬਤ ਕੀਤਾ ਗਿਆ ਸੀ।
ਹੋਰ ਜਾਣਕਾਰੀ ਦਿੰਦੇ ਹੋਏ ਏ.ਆਈ.ਜੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜਮ ਹਰ ਸਰਪੰਚ ਗੈਂਗਸਟਰਾਂ ਲਖਬੀਰ ਲੰਡਾ ਅਤੇ ਹੈਪੀ ਸੰਘੇੜਾ ਦੇ ਨਾਂ ’ਤੇ ਪੈਸੇ ਇਕੱਠੇ ਕਰਦਾ ਸੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਮਾਲੀ ਸਹਾਇਤਾ ਅਤੇ ਲਾਜਿਸਟਿਕ ਸਹਾਇਤਾ ਦਿੰਦਾ ਸੀ। ਉਨਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਮੂਲਜ਼ਮ ਹਰ ਸਰਪੰਚ ਵੱਲੋਂ ਜਲਦੀ ਹੀ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਜ਼ਿਕਰਯੋਗ ਹੈ ਕਿ ਕੈਨੇਡਾ ਸਥਿਤ ਲੰਡਾ ਪਾਕਿਸਤਾਨ ਸਥਿਤ ਲੋੜੀਂਦੇ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵਿੱਚ ਸ਼ਾਮਲ ਹੋਏ, ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਮੰਨਿਆ ਜਾਂਦਾ ਹੈ, ਅਤੇ ਇਨਾਂ ਦੇ ਆਈ.ਐਸ.ਆਈ. ਨਾਲ ਵੀ ਨੇੜਲੇ ਸਬੰਧ ਹਨ। ਲੰਡਾ ਨੇ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਅੱਤਵਾਦੀ ਹਮਲੇ ਦੀ ਸਾਜਿਸ਼ ਰਚਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ ਅਤੇ ਅੰਮਿ੍ਰਤਸਰ ਵਿੱਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਦੇ ਹੇਠਾਂ ਇੱਕ ਆਈਈਡੀ ਵੀ ਲਾਇਆ ਸੀ।
ਦੱਸਣਯੋਗ ਹੈ ਕਿ ਇਸ ਸਬੰਧ ਵਿੱਚ ਇੱਕ ਐਫਆਈਆਰ ਨੰਬਰ 29, ਮਿਤੀ 22.09.2022 ਨੂੰ ਯੂਏ (ਪੀ ) ਐਕਟ ਦੀਆਂ ਧਾਰਾਵਾਂ 10, 13, 18 ਅਤੇ 20 ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਅੰਮਿ੍ਰਤਸਰ ਵਿਖੇ ਮਾਮਲ ਾਦਰਜ ਕੀਤਾ ਜਾ ਚੁੱਕਾ ਹੈ।