ਗੁਰਦਾਸਪੁਰ, 4 ਅਕਤੂਬਰ ( ਮੰਨਣ ਸੈਣੀ)। ਰਾਮਲੀਲਾ, ਦੀਵਾਲੀ, ਕ੍ਰਿਸਮਿਸ ਡੇਅ ਅਤੇ ਨਵੇਂ ਸਾਲ ਦੇ ਮੌਕੇ ਲੋਕਾਂ ਵੱਲੋਂ ਕੀਤੀ ਜਾਂਦੀ ਆਤਿਸ਼ਬਾਜੀ ਦੀ ਵਰਤੋਂ ਨਾਲ ਕਿਸੇ ਕਿਸਮ ਦੀ ਦੁਰਘਾਟਨਾ ਨਾ ਵਾਪਰੇ ਇਸ ਲਈ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਮਾਣਯੋਗ ਪੰਜਾਬ ਅਤੇ ਹਰਿਆਣ ਹਾਈ ਕੋਰਟ, ਚੰਡੀਗੜ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 23548 ਆਫ 2017 ਅਤੇ ਸਿਵਲ ਰਿਟ ਪਟੀਸ਼ਨ ਨੰਬਰ 23905 ਆਫ 2017 ਵਿੱਚ ਜਾਰੀ ਕੀਤੇ ਹੁਕਮਾਂ ਦੇ ਹਵਾਲੇ ਨਾਲ ਪੰਜਾਬ ਸਰਕਾਰ, ਇੰਡਸਟਰੀ ਐਂਡ ਕਮਰਸ ਵੱਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਅਨੁਸਾਰ ਪਟਾਕਿਆਂ/ਆਤਿਸ਼ਬਾਜ਼ੀ ਆਦਿ ਚਲਾਉਣ ’ਤੇ ਇਨ੍ਹਾਂ ਦਿਨਾਂ (ਦੀਵਾਲੀ, ਗੁਰਪੁਰਬ ਅਤੇ ਕ੍ਰਿਸਮਿਸ ਡੇਅ) ਤੋਂ ਇਲਾਵਾ ਬਾਕੀ ਦਿਨਾਂ ’ਤੇ ਪਾਬੰਦੀ ਲਗਾਈ ਹੋਈ ਹੈ, ਸਬੰਧੀ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਇਹ ਹੁਕਮ ਮਿਤੀ 3 ਅਕਤੂਬਰ 2022 ਤੋਂ 3 ਦਸੰਬਰ 2022 ਤੱਕ ਲਾਗੂ ਰਹੇਗਾ।
Recent Posts
- ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ
- ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼
- ਸਿੱਖਿਆ ਕ੍ਰਾਂਤੀ ਨਾਲ ਬਦਲ ਰਹੀ ਹੈ ਸਰਕਾਰੀ ਸਕੂਲਾਂ ਦੀ ਨੁਹਾਰ – ਰਮਨ ਬਹਿਲ
- ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼ ; ਪੰਜਾਬ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ
- ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ