ਹੋਰ ਗੁਰਦਾਸਪੁਰ

ਚੇਅਰਮੈਨ ਰਮਨ ਬਹਿਲ ਨੇ ਪਿੰਡ ਬਾਹੀਆਂ ਦੀ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ

ਚੇਅਰਮੈਨ ਰਮਨ ਬਹਿਲ ਨੇ ਪਿੰਡ ਬਾਹੀਆਂ ਦੀ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ
  • PublishedOctober 10, 2022

ਮਾਨ ਸਰਕਾਰ ਨੇ ਸ਼ੁਰੂ ਵਿੱਚ ਹੀ ਵਿਕਾਸ ਕਾਰਜ ਸ਼ੁਰੂ ਕਰਕੇ ਸੂਬੇ ਨੂੰ ਤਰੱਕੀ ਦੀ ਰਾਹੇ ਤੋਰਿਆ – ਰਮਨ ਬਹਿਲ

ਗੁਰਦਾਸਪੁਰ, 10 ਅਕਤੂਬਰ ( ਮੰਨਣ ਸੈਣੀ) । ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਦੇ ਨੇੜਲੇ ਪਿੰਡ ਬਾਹੀਆਂ ਵਿਖੇ ਸੰਪਰਕ ਸੜਕ ਨੂੰ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਕਰੀਬ 700 ਮੀਟਰ ਲੰਬੀ ਇਸ ਸੰਪਰਕ ਸੜਕ ਨੂੰ ਬਣਾਉਣ ’ਤੇ ਪੰਜਾਬ ਸਰਕਾਰ ਵੱਲੋਂ 14 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਸੜਕ ਦਾ ਨਿਰਮਾਣ ਸ਼ੁਰੂ ਹੋਣ ਨਾਲ ਪਿੰਡ ਬਾਹੀਆਂ ਅਤੇ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ ਜਿਸ ਤੋਂ ਇਲਾਕਾ ਨਿਵਾਸੀ ਖੁਸ਼ ਹਨ।

ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਣ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਜੋ ਕਿ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਅਖੀਰਲੇ 6 ਮਹੀਨੇ ਵਿੱਚ ਸ਼ੁਰੂ ਕਰਦੀਆਂ ਸਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸ਼ੁਰੂ ਵਿੱਚ ਹੀ ਵਿਕਾਸ ਕਾਰਜ ਸ਼ੁਰੂ ਕਰਕੇ ਸੂਬੇ ਨੂੰ ਤਰੱਕੀ ਦੀ ਰਾਹੇ ਤੋਰਿਆ ਹੈ। ਸ੍ਰੀ ਬਹਿਲ ਨੇ ਕਿਹਾ ਕਿ ਆਪ ਸਰਕਾਰ ਦੀ ਕਹਿਣੀ ਅਤੇ ਕਥਨੀ ਵਿੱਚ ਕੋਈ ਫਰਕ ਨਹੀਂ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਂਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਲੱਖਾਂ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ ਅਤੇ ਉਹ ਪਰਿਵਾਰ ਇਸ ਬਚੀ ਹੋਈ ਰਾਸ਼ੀ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਪਰਿਵਾਰ ਦੀ ਬੇਹਤਰੀ ਲਈ ਖਰਚ ਸਕਣਗੇ।

ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਵਿਕਾਸ ਦਾ ਜਿਕਰ ਕਰਦਿਆਂ ਚੇਅਰਮੈਨ ਸ੍ਰੀ ਬਹਿਲ ਨੇ ਕਿਹਾ ਕਿ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਮਿਆਰੀ ਸਿਹਤ ਸੇਵਾਵਾਂ ਲਈ ਉਪਰਾਲੇ ਜਾਰੀ ਹਨ ਅਤੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਫਸਟ ਕਲਾਸ ਸਿਹਤ ਸੇਵਾਵਾਂ ਮਿਲਣਗੀਆਂ।

Written By
The Punjab Wire