ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 21 ਅਕਤੂਬਰ
ਚੰਡੀਗੜ੍ਹ, 10 ਅਕਤੂਬਰ (ਦਾ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਆਂਗਣਵਾੜੀ ਵਰਕਰਾਂ ਵਿੱਚ ਸੁਪਰਵਾਈਜਰ ਦੀ ਸਿਲੈਕਸ਼ਨ ਕਰਨ ਲਈ ਪੰਜਾਬ ਰਾਜ ਦੀਆਂ ਆਂਗਣਵਾੜੀ ਵਰਕਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਆਂਗਣਵਾੜੀ ਸੈਂਟਰਾਂ ਵਿੱਚ ਕੰਮ ਕਰ ਰਹੀਆ ਆਂਗਣਵਾੜੀ ਵਰਕਰਾਂ ਵਿੱਚੋਂ ਸੁਪਰਵਾਈਜਰ ਦੀ ਸਿਲੈਕਸ਼ਨ ਕਰਨ ਲਈ ਆਂਗਣਵਾੜੀ ਵਰਕਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਿਲੈਕਸ਼ਨ ਅਧੀਨ ਰਾਜ ਸਰਕਾਰ ਦੀ ਰਾਖਵਾਂਕਰਨ ਪਾਲਿਸੀ ਅਨੁਸਾਰ ਰਿਜ਼ਰਵੇਸ਼ਨ ਦਾ ਲਾਭ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਆਂਗਣਵਾੜੀ ਵਰਕਰ ਜੋ ਅਰਜ਼ੀ ਦੇਣਾ ਚਾਹੁੰਦੀਆਂ ਹਨ, ਉਹ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿਖੇ 21 ਅਕਤੂਬਰ 2022 ਤੱਕ ਅਰਜੀਆਂ ਦੇ ਸਕਦੀਆਂ ਹਨ। ਮਿੱਥੇ ਸਮੇਂ ਤੋਂ ਬਾਅਦ ਪ੍ਰਾਪਤ ਅਰਜ਼ੀਆਂ ਤੇ ਵਿਚਾਰ ਨਹੀ ਕੀਤਾ ਜਾਵੇਗਾ।