ਪੰਜਾਬ ਮੁੱਖ ਖ਼ਬਰ ਰਾਜਨੀਤੀ

ਐਸਵਾਈਐਲ ਨੂੰ ਲੈ ਕੇ 14 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਲ ਹੋਵੇਗੀ ਮੀਟਿੰਗ – ਮੁੱਖ ਮੰਤਰੀ ਮਨੋਹਰ ਲਾਲ

ਐਸਵਾਈਐਲ ਨੂੰ ਲੈ ਕੇ 14 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਲ ਹੋਵੇਗੀ ਮੀਟਿੰਗ – ਮੁੱਖ ਮੰਤਰੀ ਮਨੋਹਰ ਲਾਲ
  • PublishedOctober 11, 2022

ਐਸਵਾਈਐਲ ਸਾਡਾ ਹੱਕ – ਮਨੋਹਰ ਲਾਲ

ਚੰਡੀਗੜ੍ਹ, 11 ਅਕਤੂਬਰ ( ਸੰਜੀਵ ਸ਼ਰਮਾ) – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਐਸਵਾਈਐਲ ਹਰਿਆਣਾਵਾਸੀਆਂ ਦਾ ਹੱਕ ਹੈ ਅਤੇ ਇਹ ਉਨ੍ਹਾਂ ਨੂੰ ਜਰੂਰ ਮਿਲੇਗਾ। 14 ਅਕਤੂਬਰ ਨੂੰ ਇਸੀ ਬਾਰੇ ਉਨ੍ਹਾਂ ਦੀ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਦੇ ਨਾਲ 11:30 ਵਜੇ ਹੋਵੇਗੀ, ਜਿਸ ਵਿਚ ਇਸ ਮਾਮਲੇ ਦੇ ਹੱਲ ਲਈ ਵਿਚਾਰ-ਵਟਾਂਦਰਾਂ ਕੀਤਾ ਜਾਵੇਗਾ।

ਮੁੱਖ ਮੰਤਰੀ ਅੱਜ ਇੱਥੇ ਮੀਡੀਆ ਸੈਂਟਰ ਦੇ ਨਵੀਨੀਕਰਣ ਕੰਮ ਦਾ ਉਦਘਾਟਨ ਕਰਨ ਬਾਅਦ ਮੀਡੀਆ ਸਾਥਿਆਂ ਨਾਲ ਗਲਬਾਤ ਕਰ ਰਹੇ ਸਨ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਲਈ ਐਸਵਾਈਐਲ ਦਾ ਪਾਣੀ ਬਹੁਤ ਜਰੂਰੀ ਹੈ। ਹੁਣ ਇਸ ਮਾਮਲੇ ਵਿਚ ਇਕ ਟਾਇਮ ਲਾਇਨ ਤੈਅ ਹੋਣਾ ਜਰੂਰੀ ਹੈ, ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਹੋ ਸਕੇ।

ਵਰਨਣਯੋਗ ਹੈ ਕਿ ਐਸਵਾਈਐਲ ਦਾੇ ਪਾਣੀ ਲਈ ਮੁੱਖ ਮੰਤਰੀ ਵੱਲੋਂ ਲਗਾਤਾਰ ਅਣਥੱਕ ਯਤਨ ਕੀਤੇ ਜਾ ਰਹੇ ਹਨ। ਸੂਬੇ ਦੀ ਜਨਤਾ ਨੂੰ ਉਸ ਦਾ ਜਾਇਜ ਹੱਕ ਦਿਲਵਾਇਆ ਜਾਵੇਗਾ। ਇਸ ਮੁੱਦੇ ‘ਤੇ ਚਰਚਾ ਲਈ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ 6 ਮਈ 2022 ਨੂੰ ਇਥ ਅਰਥ-ਸਰਕਾਰੀ ਪੱਤਰ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਭੇਜਿਆ ਗਿਆ ਸੀ, ਜਿਸ ਵਿਚ ਪੰਜਾਬ ਤੇ ਹਰਿਆਣਾ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਦੂਜੇ ਦੌਰ ਦੀ ਮੀਟਿੰਗ ਜਲਦੀ ਤੋਂ ਜਲਦੀ ਬਲਾਉਣ ਦੀ ਅਪੀਲ ਕੀਤੀ ਗਈ ਸੀ। ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਵੀ ਇਸ ਵਿਸ਼ਾ ਵਿਚ ਇਕ ਅਰਥ-ਸਰਕਾਰੀ ਪੱਤਰ ਲਿਖਿਆ ਸੀ, ਜਿਸ ਵਿਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਪ੍ਰਬੰਧਿਤ ਕਰਨ ਦੀ ਗਲ ਕਹੀ ਗਈ ਸੀ।

ਹਰਿਆਣਾ ਵੱਲੋਂ ਇਸ ਮੀਟਿੰਗ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ 3 ਅਰਥ-ਸਰਕਾਰੀ ਪੱਤਰ ਲਿਖੇ ਗਏ ਸਨ। ਹੁਣ ਇਸੀ ਲੜੀ ਵਿਚ 14 ਅਕਤੂਬਰ ਨੂੰ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਵੇਗੀ, ਜਿਸ ਵਿਚ ਐਸਵਾਈਐਲ ਦੇ ਮੁੱਦੇ ‘ਤੇ ਸਥਾਈ ਹੱਲ ਦੀ ਦਿਸ਼ਾ ਵਿਚ ਕਦਮ ਵੱਧਣਗੇ।

Written By
The Punjab Wire