Close

Recent Posts

ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ

  • PublishedOctober 21, 2022

22 ਅਕਤੂਬਰ ਤੋਂ ਸਮੂਹ ਸੇਵਾ ਕੇਂਦਰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲੇ ਰਹਿਣਗੇ

ਗੁਰਦਾਸਪੁਰ, 21 ਅਕਤੂਬਰ (ਮੰਨਣ ਸੈਣੀ ) । ਮੌਸਮ ਵਿੱਚ ਆਈ ਤਬਦੀਲੀ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਰਾਜ ਭਰ ਦੇ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਹੈ। ਮਿਤੀ 22 ਅਕਤੂਬਰ 2022 ਤੋਂ ਸਮੂਹ ਸੇਵਾ ਕੇਂਦਰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕੰਮ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਸੇਵਾ ਕੇਂਦਰ ਹੁਣ ਸੋਮਵਾਰ ਤੋਂ ਸ਼ੁਕਰਵਾਰ ਤੱਕ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲਣਗੇ ਅਤੇ ਇਨ੍ਹਾਂ ਦਿਨਾਂ ਦੌਰਾਨ ਸੇਵਾ ਕੇਂਦਰ ਦਾ 100 ਫੀਸਦੀ ਸਟਾਫ ਡਿਊਟੀ ’ਤੇ ਹਾਜ਼ਰ ਹੋਵੇਗਾ। ਸ਼ਨੀਵਾਰ ਅਤੇ ਐਤਵਾਰ ਨੂੰ 50-50 ਫੀਸਦੀ ਸਟਾਫ ਸੇਵਾ ਕੇਂਦਰਾਂ ਵਿੱਚ ਆਪਣੀਆਂ ਸੇਵਾਵਾਂ ਦੇਵੇਗਾ ਅਤੇ ਇਨ੍ਹਾਂ ਦਿਨਾਂ ਵਿੱਚ ਵੀ ਸੇਵਾ ਕੇਂਦਰਾਂ ਦੇ ਕੰਮ ਕਰਨ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਰਹੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੇ ਸਮੇਂ ਦਾ ਬਦਲਾਅ ਬਦਲਦੇ ਮੌਸਮ ਕਾਰਨ ਦਿਨ੍ਹਾਂ ਦੇ ਛੋਟੇ ਹੋਣ ਕਾਰਨ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ 22 ਅਕਤੂਬਰ 2022 ਤੋਂ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲੇ ਰਹਿਣਗੇ।  

Written By
The Punjab Wire