Close
ਹੋਰ ਗੁਰਦਾਸਪੁਰ ਪੰਜਾਬ

ਮੁਲਾਜ਼ਮਾਂ ਦੇ ਹੱਕ ਲਏ ਇਤਿਹਾਸਕ ਫੈਸਲਿਆਂ ਲਈ ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਮੁਲਾਜ਼ਮਾਂ ਦੇ ਹੱਕ ਲਏ ਇਤਿਹਾਸਕ ਫੈਸਲਿਆਂ ਲਈ ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ
  • PublishedOctober 21, 2022

ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਫੈਸਲਾ ਸਵਾਗਤਯੋਗ – ਰਮਨ ਬਹਿਲ

ਗੁਰਦਾਸਪੁਰ, 21 ਅਕਤੂਬਰ ( ਮੰਨਣ ਸੈਣੀ ) । ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਰਾਜ ਸਰਕਾਰ ਨੇ ਸੂਬੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਇਤਿਹਾਸਕ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਲਾਗੂ ਹੋਣ ਨਾਲ ਸੂਬੇ ਦੇ ਲੱਖਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੇਗੀ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਰਾਜ ਸਰਕਾਰ ਨੇ ਅੱਜ ਇੱਕ ਹੋਰ ਅਹਿਮ ਫੈਸਲਾ ਕਰਦਿਆਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪਹਿਲੀ ਅਕਤੂਬਰ 2022 ਤੋਂ ਛੇ ਫੀਸਦੀ ਮਹਿੰਗਾਈ ਭੱਤਾ (ਡੀ.ਏ.) ਦੇਣ ਦਾ ਫੈਸਲਾ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਦਾ ਵੀ ਮੁਲਾਜ਼ਮ ਵਰਗ ਨੂੰ ਵੱਡਾ ਲਾਭ ਪਹੁੰਚੇਗਾ।  

ਸ੍ਰੀ ਰਮਨ ਬਹਿਲ ਨੇ ਕਿਹਾ ਕਿ ਬੀਤੇ ਕਈ ਦਿਨ ਤੋਂ ਰਾਜ ਭਰ ਵਿੱਚ ਸਰਕਾਰੀ ਕਰਮਚਾਰੀ ਇਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਹੜਤਾਲ ’ਤੇ ਸਨ ਅਤੇ ਮੁਲਾਜ਼ਮਾਂ ਨੇ ਉਨ੍ਹਾਂ ਦੀ ਕੋਠੀ ਅੱਗੇ ਵੀ ਧਰਨਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਹ ਮੁਲਾਜ਼ਮਾਂ ਦੀਆਂ ਮੰਗਾਂ ਨਾਲ ਪੂਰੀ ਤਰਾਂ ਸਹਿਮਤ ਸਨ ਅਤੇ ਉਨ੍ਹਾਂ ਨੇ ਵੀ ਆਪਣੇ ਪੱਧਰ ’ਤੇ ਸਰਕਾਰ ਤੱਕ ਮੁਲਾਜ਼ਮਾਂ ਦੀ ਮੰਗ ਪਹੁੰਚਾਈ ਸੀ। ਸ੍ਰੀ ਬਹਿਲ ਨੇ ਅੱਜ ਮੁਲਾਜ਼ਮਾਂ ਦੇ ਹੱਕ ਵਿੱਚ ਲਏ ਇਤਿਹਾਸਕ ਫੈਸਲਿਆਂ ਲਈ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਸ ਫੈਸਲੇ ਤੋਂ ਸਮੂਹ ਮੁਲਾਜ਼ਮ ਵਰਗ ਵੀ ਪੂਰੀ ਤਰਾਂ ਖੁਸ਼ ਹੈ।

Written By
The Punjab Wire