Close

Recent Posts

ਹੋਰ ਗੁਰਦਾਸਪੁਰ ਮੁੱਖ ਖ਼ਬਰ

ਆਰ.ਪੀ.ਜੀ. ਹਮਲੇ ਸਬੰਧੀ ਮਾਮਲਾ: ਮੁੱਖ ਦੋਸ਼ੀ ਚੜਤ ਦੀ ਪੁੱਛ-ਗਿੱਛ  ਦੇ ਅਧਾਰ ’ਤੇ ਇੱਕ ਏਕੇ-56 ਰਾਈਫਲ ਬਰਾਮਦਗੀ ਅਤੇ ਦੋ ਪਨਾਹਗ਼ਾਰਾਂ ਦੀ ਗਿ੍ਰਫਤਾਰੀ ਹੋਈ

ਆਰ.ਪੀ.ਜੀ. ਹਮਲੇ ਸਬੰਧੀ ਮਾਮਲਾ: ਮੁੱਖ ਦੋਸ਼ੀ ਚੜਤ ਦੀ ਪੁੱਛ-ਗਿੱਛ  ਦੇ ਅਧਾਰ ’ਤੇ ਇੱਕ ਏਕੇ-56 ਰਾਈਫਲ ਬਰਾਮਦਗੀ ਅਤੇ ਦੋ ਪਨਾਹਗ਼ਾਰਾਂ ਦੀ ਗਿ੍ਰਫਤਾਰੀ ਹੋਈ
  • PublishedOctober 22, 2022

– ਅਜਮੇਰ ਤੋਂ ਗਿ੍ਰਫਤਾਰ ਕੀਤਾ ਦੋਸ਼ੀ ਮੁਹੰਮਦ ਤੌਸੀਫ ਚਿਸ਼ਤੀ ਕੈਨੇਡਾ ਸਥਿਤ ਲਖਬੀਰ ਲੰਡਾ ਦਾ ਹੈ ਨਜ਼ਦੀਕੀ 

ਚੰਡੀਗੜ, 22 ਅਕਤੂਬਰ (ਦੀ ਪੰਜਾਬ ਵਾਇਰ)। ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਦੇ ਮੁੱਖ ਦੋਸ਼ੀ ਚੜਤ ਸਿੰਘ ਨੂੰ ਮੁੰਬਈ ਤੋਂ ਗਿ੍ਰਫਤਾਰ ਕਰਨ ਤੋਂ ਕੁਝ ਹੀ ਸਮੇਂ ਬਾਅਦ ਪੰਜਾਬ ਪੁਲਿਸ ਨੇ ਉਕਤ ਦੋਸ਼ੀ ਦੇ ਖੁਲਾਸਿਆਂ ਦੇ ਅਧਾਰ ਤੇ ਇੱਕ ਏਕੇ-56 ਅਸਾਲਟ ਰਾਈਫਲ ਦੀ ਬਰਾਮਦਗੀ  ਅਤੇ ਉਸਦੇ ਦੋ ਸਹਿਯੋਗੀਆਂ ਨੂੰ ਗਿ੍ਰਫਤਾਰ ਕੀਤਾ ਹੈ, ਜੋ ਉਕਤ ਨੂੰ ਪਨਾਹ ਦਿੰਦੇ  ਸਨ। ਜ਼ਿਕਰਯੋਗ ਹੈ ਕਿ  9 ਮਈ, 2022 ਨੂੰ ਮੋਹਾਲੀ ਵਿੱਚ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਲਗਭਗ 19:45 ਵਜੇ ਇੱਕ ਆਰਪੀਜੀ ਹਮਲਾ ਕੀਤਾ ਗਿਆ ਸੀ।

ਗਿਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਈਅਦ ਮੁਹੰਮਦ ਤੌਸੀਫ ਚਿਸ਼ਤੀ ਉਰਫ ਚਿੰਕੀ ਵਾਸੀ ਅਜਮੇਰ, ਰਾਜਸਥਾਨ ਅਤੇ ਸੁਨੀਲ ਕੁਮਾਰ ਉਰਫ ਕਾਲਾ ਵਜੋਂ ਹੋਈ ਹੈ।

ਇਹ ਕਾਰਵਾਈ , ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਦੁਆਰਾ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਅਮਲ ਵਿੱਚ ਲਿਆਂਦੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ  ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜਮ ਚੜਤ ਸਿੰਘ ਦੇ ਖੁਲਾਸੇ ‘ਤੇ ਪੁਲਿਸ ਟੀਮਾਂ ਨੇ ਇੱਕ ਏਕੇ-56 ਸਮੇਤ 100 ਕਾਰਤੂਸ ਅਤੇ ਇੱਕ .30 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ।

ਉਨਾਂ ਦੱਸਿਆ ਕਿ ਚੜਤ ਸਿੰਘ ਦੀ  ਪੁੱਛਗਿੱਛ ਤੋਂ ਬਾਅਦ ਹੀ ਉਕਤ  ਮਾਮਲੇ ਨੂੰ ਸੁਲਝਾਉਂਦੇ ਹੋਏ ਪੁਲਿਸ ਟੀਮਾਂ ਨੇ ਰਾਜਸਥਾਨ ਦੇ ਅਜਮੇਰ ਤੋਂ ਸਈਦ ਮੁਹੰਮਦ ਤੌਸੀਫ ਚਿਸ਼ਤੀ ਉਰਫ ਚਿੰਕੀ ਨੂੰ ਗਿ੍ਰਫਤਾਰ ਕੀਤਾ ਹੈ।

ਡੀਜੀਪੀ ਨੇ ਕਿਹਾ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜਮ ਚਿੰਕੀ ਪਿਛਲੇ 5-7 ਸਾਲਾਂ ਤੋਂ ਲਖਬੀਰ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਲੰਡਾ ਦੇ ਨਿਰਦੇਸ਼ਾਂ ‘ਤੇ ਚਿੰਕੀ ਨੇ ਅਜਮੇਰ ਵਿੱਚ ਅਲ-ਖਾਦਿਮ ਨਾਮ ਦੇ ਇੱਕ ਗੈਸਟ ਹਾਊਸ ਵਿੱਚ ਚੜਤ ਲਈ ਠਹਿਰਨ ਦਾ ਪ੍ਰਬੰਧ ਕੀਤਾ ਸੀ। ਚੜਤ ਨੇ ਕਬੂਲਿਆ ਹੈ ਕਿ ਲੰਡਾ ਨੇ ਚਿੰਕੀ ਨੂੰ ਕਰੀਬ 3 ਤੋਂ 4 ਲੱਖ ਰੁਪਏ ਭੇਜੇ ਹਨ।

ਉਨਾਂ ਦੱਸਿਆ ਕਿ ਚੜਤ ਦੇ ਇੱਕ ਹੋਰ ਸਾਥੀ ਜਿਸਦੀ ਦੀ ਪਛਾਣ ਸੁਨੀਲ ਕੁਮਾਰ ਉਰਫ ਕਾਲਾ ਵਜੋਂ ਹੋਈ ਹੈ ਅਤੇ ਜਿਸ ਨੇ ਚੜਤ ਸਿੰਘ ਨੂੰ ਅਮਰੀਕਾ ਸਥਿਤ ਜਗਰੂਪ ਸਿੰਘ ਉਰਫ ਰੂਪ ਦੇ ਨਿਰਦੇਸ਼ਾਂ ‘ਤੇ ਛੁਪਣਗਾਹ ਮੁਹੱਈਆ ਕਰਵਾਈ ਸੀ, ਨੂੰ ਵੀ ਰੋਪੜ ਤੋਂ ਗਿ੍ਰਫਤਾਰ ਕਰ ਲਿਆ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਦਾ ਰਹਿਣ ਵਾਲਾ ਜਗਰੂਪ ਰੂਪ ਲਖਬੀਰ ਲੰਡਾ ਦਾ ਕਰੀਬੀ ਮੰਨਿਆ ਜਾਂਦਾ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਯਤਨਸ਼ੀਲ ਹੈ।

ਜ਼ਿਕਰਯੋਗ ਹੈ ਕਿ ਮੁਲਜਮ ਚੜਤ  ਜੋ ਇੱਕ ਆਦਤਨ ਅਪਰਾਧੀ ਹੈ ਅਤੇ ਪੰਜਾਬ ਵਿੱਚ ਕਤਲ, ਇਰਾਦਾ ਕਤਲ ਅਤੇ ਅਸਲਾ ਐਕਟ ਤਹਿਤ ਕਈ ਘਿਨਾਉਣੇ ਅਪਰਾਧਾਂ ਦੇ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। ਉਸ ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਰਾਹੀਂ ਪਾਕਿਸਤਾਨ ਆਈਐੱਸਆਈ ਦੇ ਸਰਗਰਮ ਸਹਿਯੋਗ ਨਾਲ ਸਰਹੱਦ ਪਾਰੋਂ ਇੱਕ ਆਰਪੀਜੀ, ਇੱਕ ਏਕੇ-47 ਅਤੇ ਹੋਰ ਹਥਿਆਰ ਵੀ ਮੰਗਵਾਏ ਸਨ। ਮੁਲਜਮ ਇੱਕ ਕਤਲ ਕੇਸ ਵਿੱਚ ਉਮਰ ਕੈਦ ਦੀ ਸਜਾ ਕੱਟ ਰਿਹਾ ਸੀ ਅਤੇ ਆਰ.ਪੀ.ਜੀ. ਹਮਲੇ ਦੇ ਸਮੇਂ ਉਹ ਪੈਰੋਲ ’ਤੇ ਬਾਹਰ ਆਇਆ ਹੋਇਆ ਸੀ। ਆਪਣੀ ਪੈਰੋਲ ਦੀ ਮਿਆਦ ਦੇ ਦੌਰਾਨ, ਚੜਤ ਨੇ ਆਰਪੀਜੀ ਹਮਲੇ ਨੂੰ ਅੰਜਾਮ ਦੇਣ ਲਈ ਤਰਨਤਾਰਨ ਖੇਤਰ ਤੋਂ ਨਿਸਾਨ ਕੁੱਲਾ ਅਤੇ ਹੋਰਾਂ ਸਮੇਤ ਆਪਣੇ ਸਾਥੀਆਂ ਨੂੰ ਦੁਬਾਰਾ ਇਕੱਠਾ ਕੀਤਾ, ਜਿਸਦਾ ਉਦੇਸ਼ ਰਾਜ ਵਿੱਚ ਫਿਰਕੂ ਸਦਭਾਵਨਾ ਅਤੇ ਸਾਂਤੀ ਨੂੰ ਢਾਹ ਲਾਉਣਾ ਸੀ।     

Written By
The Punjab Wire