ਗੁਰਦਾਸਪੁਰ, 26 ਅਕਤੂਬਰ (ਮੰਨਣ ਸੈਣੀ)।ਬੀਤੀ ਰਾਤ ਕਸਬਾ ਦੋਰਾਂਗਲਾ ਅਧੀਨ ਪੈਂਦੇ ਪਿੰਡ ਤਲਵੰਡੀ ਦੇ ਸ਼ਮਸ਼ਾਨਘਾਟ ਨੇੜੇ ਵਾਪਰੇ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਦੂਜੇ ਪਾਸੇ ਥਾਣਾ ਦੋਰਾਂਗਲਾ ਦੀ ਪੁਲਸ ਨੇ ਨੁਕਸਾਨੀ ਕਾਰ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਪਿੰਡ ਤਾਜਪੁਰ ਦਾ ਰਹਿਣ ਵਾਲਾ ਅਨਮੋਲਪ੍ਰੀਤ ਮੰਗਲਵਾਰ ਨੂੰ ਚਾਰ ਹੋਰ ਸਾਥੀਆਂ ਸਮੇਤ ਕਾਰ ‘ਚ ਸਵਾਰ ਹੋ ਕੇ ਗੁਰਦਾਸਪੁਰ ਗਿਆ ਸੀ। ਜਦੋਂ ਉਹ ਦੇਰ ਰਾਤ ਵਾਪਸ ਆਪਣੇ ਪਿੰਡ ਆ ਰਿਹਾ ਸੀ ਤਾਂ ਉਕਤ ਸਥਾਨ ‘ਤੇ ਪਹੁੰਚ ਕੇ ਕਾਰ ਬੇਕਾਬੂ ਹੋ ਗਈ। ਜਿਸ ਕਾਰਨ ਕਾਰ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਬੀਐਸਐਫ ਦੀ ਗਸ਼ਤੀ ਪਾਰਟੀ ਨੇ ਇਹ ਹਾਦਸਾ ਦੇਖਿਆ। ਜਿਸ ਤੋਂ ਬਾਅਦ ਬੀ.ਐਸ.ਐਫ ਦੀ ਗਸ਼ਤ ਪਾਰਟੀ ਨੇ ਥਾਣਾ ਦੋਰਾਂਗਲਾ ਦੀ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਪਾਰਟੀ ਮੌਕੇ ‘ਤੇ ਪਹੁੰਚ ਗਈ। ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਬੀਐਸਐਫ ਦੀ ਮਦਦ ਨਾਲ ਕਾਰ ਵਿੱਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਿਆ। ਨੌਜਵਾਨਾਂ ਨੂੰ ਬਾਹਰ ਕੱਢਣ ਤੋਂ ਬਾਅਦ ਪਤਾ ਲੱਗਾ ਕਿ ਰਮਨਜੀਤ ਸਿੰਘ ਵਾਸੀ ਪਿੰਡ ਮਲੂਕ ਚੱਕ ਅਤੇ ਹਰਪ੍ਰੀਤ ਸਿੰਘ ਵਾਸੀ ਪਿੰਡ ਤਾਜਪੁਰ ਦੀ ਮੌਤ ਹੋ ਚੁੱਕੀ ਹੈ। ਜਦੋਂਕਿ ਕਾਰ ਵਿੱਚ ਸਵਾਰ ਰਤਨਦੀਪ ਸਿੰਘ ਵਾਸੀ ਪਿੰਡ ਠੰਡੀ, ਅਨਮੋਲਪ੍ਰੀਤ ਵਾਸੀ ਤਾਜਪੁਰ ਅਤੇ ਹਰਸ਼ਪ੍ਰੀਤ ਸਿੰਘ ਵਾਸੀ ਪਿੰਡ ਸੁਲਤਾਨੀ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਬਾਅਦ ਵਿੱਚ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ