ਸਰਕਾਰੀ ਕਾਲਜ ਨੇੜੇ ਹਥਿਆਰਾਂ ਨਾਲ ਲੈਸ ਹੋ ਕੇ ਹਮਲਾ ਕਰਨ ਵਾਲੇ ਪੰਜ ਦੋਸ਼ਿਆ ਖਿਲਾਫ਼ ਮਾਮਲਾ ਦਰਜ

Fighting

ਗੁਰਦਾਸਪੁਰ, 1 ਨਵੰਬਰ (ਮੰਨਣ ਸੈਣੀ)। ਸਰਕਾਰੀ ਕਾਲਜ ਦੇ ਗੇਟ ਨੇੜੇ ਬੀਤੇ ਕੁਝ ਦਿਨ ਪਹਿਲ੍ਹਾਂ ਦੋ ਮੋਟਰਸਾਈਕਲ ਸਵਾਰ ਪੰਜ ਵਿਅਕਤੀਆਂ ’ਵਲੋਂ ਦੋ ਨੌਜਵਾਨਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਥਾਣਾ ਸਿਟੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਸ ਸੰਬੰਧੀ ਹਰਭਜਨਜੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਹੇਮਰਾਜਪੁਰ ਨੇ ਦੱਸਿਆ ਕਿ ਉਹ ਆਪਣੇ ਚਾਚੇ ਦੇ ਲੜਕੇ ਓਮਕਾਰ ਸਿੰਘ ਨਾਲ ਆਪਣੇ ਮੋਟਰਸਾਈਕਲ ਨੰਬਰ ਪੀ.ਬੀ.-06-ਪੀ-1764 ‘ਤੇ ਗੁਰਦਾਸਪੁਰ ਤੋਂ ਆਪਣੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਦੁਪਹਿਰ 3.15 ਵਜੇ ਦੇ ਕਰੀਬ ਸਰਕਾਰੀ ਕਾਲਜ ਦੇ ਗੇਟ ਨੇੜੇ ਪੁੱਜੇ ਤਾਂ ਮੁਲਜ਼ਮਾਂ ਨੇ ਉਨ੍ਹਾਂ ’ਤੇ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ। ਰੌਲਾ ਪਾਉਣ ‘ਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲੀਸ ਨੇ ਮੁਲਜ਼ਮ ਤਰਨਵੀਰ ਸਿੰਘ, ਮਲਕੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਡਾਲਾ ਭੋਲਾ ਥਾਣਾ ਬਹਿਰਾਮਪੁਰ, ਹਰਪਿੰਦਰ ਸਿੰਘ ਵਾਸੀ ਸਲੇਮਪੁਰ ਥਾਣਾ ਕਲਾਨੌਰ, ਸੁਖਮਨ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਮੋਖੇ ਥਾਣਾ ਦੀਨਾਨਗਰ ਅਤੇ ਇੱਕ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ।

Exit mobile version