Close

Recent Posts

ਹੋਰ ਪੰਜਾਬ ਮੁੱਖ ਖ਼ਬਰ

ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦੇ ਏ.ਐਸ.ਆਈ. ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦੇ ਏ.ਐਸ.ਆਈ. ਨੂੰ ਕੀਤਾ ਰੰਗੇ ਹੱਥੀਂ ਕਾਬੂ
  • PublishedNovember 3, 2022

ਚੰਡੀਗੜ, 3 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਥਾਣਾ ਸਿਟੀ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ  ਗਿ੍ਰਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੂੰ ਪਿ੍ਰਤਪਾਲ ਸਿੰਘ ਵਾਸੀ ਸੰਗਰੂਰ ਦੀ ਸ਼ਿਕਾਇਤ ‘ਤੇ ਗਿ੍ਰਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜਮ ਉਸਦੇ ਦੋਸਤ ਗੁਰਪਿਆਰ ਸਿੰਘ ਨੂੰ ਧਮਕੀਆਂ ਦੇ ਕੇ ਉਸਦੇ ਖਿਲਾਫ ਜਬਰੀ ਵਸੂਲੀ ਦਾ ਕੇਸ ਦਰਜ ਕਰਨ ਲਈ 20,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 15,000  ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਦੋਸੀ ਏ.ਐਸ.ਆਈ. ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।   

Written By
The Punjab Wire