ਅੰਮ੍ਰਿਤਸਰ, 4 ਨਵੰਬਰ (ਦੀ ਪੰਜਾਬ ਵਾਇਰ)। ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਗੋਪਾਲ ਮੰਦਰ ਨੇੜੇ ਸ਼ੁੱਕਰਵਾਰ ਸ਼ਾਮ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਹਿੰਦੂ ਨੇਤਾ ਸੁਧੀਰ ਸੂਰੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਹਮਲੇ ਦੇ ਸਮੇਂ ਉਹ ਆਪਣੇ ਸਾਥੀਆਂ ਨਾਲ ਮੰਦਰ ਦੇ ਬਾਹਰ ਮੂਰਤੀਆਂ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਨ। ਉਸ ਨੂੰ ਗੰਭੀਰ ਹਾਲਤ ਵਿਚ ਫੋਰਟਿਸ ਐਸਕਾਰਟਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੁਪਹਿਰ ਹਿੰਦੂ ਨੇਤਾ ਸੁਧੀਰ ਸੂਰੀ ਆਪਣੇ ਸਾਥੀਆਂ ਨਾਲ ਗੋਪਾਲ ਮੰਦਰ ਦੇ ਬਾਹਰ ਮੂਰਤੀਆਂ ਦੀ ਬੇਅਦਬੀ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਅਣਪਛਾਤੇ ਨੌਜਵਾਨਾਂ ਨੇ ਹਿੰਦੂ ਨੇਤਾ ‘ਤੇ ਗੋਲੀਆਂ ਚਲਾ ਦਿੱਤੀਆਂ, ਜੋ ਉਨ੍ਹਾਂ ਦੀ ਛਾਤੀ ‘ਚ ਲੱਗੀਆਂ।
ਸਰੀ ਦੀ ਸੁਰੱਖਿਆ ‘ਚ ਤਾਇਨਾਤ ਸੁਰੱਖਿਆ ਕਰਮੀਆਂ ਨੇ ਵੀ ਹਵਾ ‘ਚ ਫਾਇਰਿੰਗ ਕੀਤੀ ਪਰ ਹਮਲਾਵਰ ਦੇਖਦੇ ਹੀ ਦੇਖਦੇ ਗਾਇਬ ਹੋ ਗਏ। ਗੋਲੀ ਲੱਗਦੇ ਹੀ ਉਹ ਜ਼ਮੀਨ ‘ਤੇ ਡਿੱਗ ਗਿਆ ਅਤੇ ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲੀਸ ਨੇ ਮੌਕੇ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।