ਪੁਲਿਸ ਜਿਲਾ ਬਟਾਲਾ ਵਲੋਂ ਨਸ਼ਾ ਵੇਚਣ ਵਾਲੇ ਜਾਂ ਨਸ਼ਾ ਕਰਨ ਵਾਲੇ ਦੀ ਜਾਣਕਾਰੀ ਦੇਣ ਲਈ ਜਾਰੀ ਵੱਟਸਐਪ ਨੰਬਰ 62804-07088 ’ਤੇ ਜਾਣਕਾਰੀ ਭੇਜੀ ਜਾਵੇ
ਬਟਾਲਾ, 9 ਨਵੰਬਰ ( ਮੰਨਣ ਸੈਣੀ)। ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵਲੋਂ ਸਰਹੱਦੀ ਸੂਬੇ ਪੰਜਾਬ ਤੋਂ ਨੁਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਅਪਕ ਪੱਧਰ ’ਤੇ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਹਲਕੇ ਬਟਾਲਾ ਅੰਦਰ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੁਲਿਸ ਵਿਭਾਗ ਵਲੋਂ ਵਿੱਢੀ ਮੁਹਿੰਮ ਤਹਿਤ ਨਸ਼ਾ ਵੇਚਣ ਵਾਲੇ ਜਾਂ ਨਸ਼ਾ ਕਰਨ ਵਾਲੇ ਦੀ ਜਾਣਕਾਰੀ ਦੇਣ ਲਈ ਵੱਟਸਐਪ ਨੰਬਰ 62804-07088 ਜਾਰੀ ਕੀਤਾ ਗਿਆ ਹੈ ਤਾਂ ਜੋ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਨੱਥ ਪਾਈ ਜਾ ਸਕੇ। ਉਨਾਂ ਦੱਸਿਆ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਜਾਣਕਾਰੀ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਨਸ਼ਿਆਂ ਵਿੱਚੋ ਕੱਢਣ ਦੇ ਮੰਤਵ ਨਾਲ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕੀਤਾ ਜਾ ਰਿਹਾ ਹੈ ਅਤੇ ਕਿਸੇ ਕਾਰਨ ਨਸ਼ਿਆਂ ਦੇ ਜਾਲ ਵਿੱਚ ਫਸੇ ਵਿਅਕਤੀਆਂ ਨੂੰ ਮੁੜ ਮੁੱਖ ਧਾਰਾ ਵਿੱਚ ਲਿਆਉਣ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਦੇ ਆਸ ਪਾਸ ਕੋਈ ਵਿਅਕਤੀ ਕਿਸੇ ਕਾਰਨ ਨਸ਼ਿਆਂ ਵਿੱਚ ਫਸ ਗਿਆ ਹੈ , ਉਸਦੇ ਇਲਾਜ ਲਈ ਉਸਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਲਈ ਭੇਜਿਆ ਜਾਵੇ, ਜਿਥੇ ਉਸ਼ਦਾ ਮੁਫਤ ਇਲਾਜ ਕੀਤਾ ਜਾਂਦਾ ਹੈ।
ਦੱਸਣਯੋਗ ਹੈ ਕਿ ਸਿਵਲ ਹਸਪਾਤਲ, ਬੱਬਰੀ ਬਾਈਪਾਸ ਗੁਰਦਾਸਪੁਰ, ਸਬ ਡਵੀਜ਼ਨ ਸਿਵਲ ਹਸਪਤਾਲ ਬਟਾਲਾ, ਕਮਿਊਨਿਟੀ ਹੈਲਥ ਸੈਂਟਰ ਕਲਾਨੋਰ, ਫਤਿਹਗੜ੍ਹ ਚੂੜੀਆਂ, ਸਿੰਘੋਵਾਲ, ਭਾਮ, ਕਾਹਨੂੰਵਾਨ, ਡੇਰਾ ਬਾਬਾ ਨਾਨਕ, ਧਾਰੀਵਾਲ, ਕੇਂਦਰੀ ਜੇਲ੍ਹ ਗੁਰਦਾਸਪੁਰ ਆਦਿ ਵਿਚ ਸਥਾਪਤ ੳਟ ਸੈਂਟਰਾਂ ਵਿਚ ਮਰੀਜ਼ ਨੂੰ ਨਸ਼ਾ ਛੱਡਣ ਲਈ ਦਵਾਈ ਡਾਕਟਰ ਦੀ ਹਾਜ਼ਰੀ ਵਿਚ ਹੀ ਦਿੱਤੀ ਜਾਂਦੀ ਹੈ