ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਗੁਰਦਾਸਪੁਰ, 11 ਨਵੰਬਰ (ਮੰਨਣ ਸੈਣੀ )। ਕਾਨੂੰਨੀ ਸਾਖ਼ਰਤਾ ਜਾਗਰੂਕਤਾਂ ਅਭਿਆਨ ਤਹਿਤ ਕੀਤੇ ਜਾ ਰਹੇ ਵੱਡਮੁੱਲੇ ਕਾਰਜਾਂ ਲਈ ਪਰਮਿੰਦਰ ਸਿੰਘ ਸੈਣੀ, ਸਟੇਟ ਅਵਾਰਡੀ , ਜ਼ਿਲ੍ਹਾ ਗਾਈਡੈਂਸ ਕਾਊਂਸਲਰ -ਕਮ-ਨੋਡਲ ਅਫ਼ਸਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੂੰ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਸ੍ਰੀ ਰਜਿੰਦਰ ਅਗਰਵਾਲ , ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾ਼ਕ (ਆਈ.ਏ.ਐਸ) , ਅਡੀਸਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਅਜੀਤਪਾਲ ਸਿੰਘ , ਵਧੀਕ ਡਿਪਟੀ ਕਮਿਸ਼ਨਰ ( ਜ ) ਡਾਕਟਰ ਨਿਧੀ ਕੁਮੁਦ ਬਾਮਬਾ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ -ਕਮ- ਸੀਜੇਐਮ ਸੀਨੀਅਰ ਡਵੀਜ਼ਨ ਮਿਸ ਨਵਦੀਪ ਕੌਰ ਗਿੱਲ ਵੱਲੋਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪਰਮਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ 19 ਸਿੱਖਿਆ ਬਲਾਕਾਂ ਵਿੱਚ ਪੈਂਦੇ 970 ਦੇ ਕਰੀਬ ਸਕੂਲਾਂ ਵਿੱਚ 2,50,000 ਤੋਂ ਉੱਪਰ ਵਿਦਿਆਰਥੀਆਂ ਅਤੇ ਕਾਲਜਾਂ ਤੇ ਆਈ ਟੀ ਆਈਜ ਵਿੱਚ ਪੜਦੇ 50,000 ਤੋਂ ਉੱਪਰ ਵਿਦਿਆਰਥੀਆਂ ਨੂੰ ਕਾਨੂੰਨੀ ਸਾਖ਼ਰਤਾ ਜਾਗਰੂਕਤਾਂ ਅਭਿਆਨ ਨਾਲ ਜੋੜ ਕੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਾਂ ਤੇ ਸਕੇ ਸਬੰਧੀਆਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀ ਦੀ ਯੋਗ ਅਗਵਾਈ ਤੇ ਰਹਨੁਮਾਈ ਹੇਠ ਚਲਾਈ ਹੈ। ਇਸ ਮੁਹਿੰਮ ਵਿੱਚ ਵਿਦਿਆਰਥੀ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਹੋਣ ਉਪਰੰਤ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਵੀ ਜਾਗਰੂਕ ਕਰਨਗੇ। ਉਹਨਾਂ ਅੱਗੇ ਦੱਸਿਆ ਕਿ ਉਨ੍ਹਾਂ ਵੱਲੋਂ ਕਾਨੂੰਨੀ ਸਾਖ਼ਰਤਾ ਸਬੰਧੀ ਜਾਣਕਾਰੀ ਤੇ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸੰਦੇਸ਼ ਇਨਸਾਫ਼ ਸਭਨਾਂ ਲਈ ਜ਼ਿਲ੍ਹੇ ਦੇ ਹਰ ਨਾਗਰਿਕ ਤੱਕ ਪਹੁੰਚਾਉਣ ਲਈ ਇਕ ਮਿਸ਼ਨਰੀ ਵਜੋਂ ਸੇਵਾ ਭਾਵਨਾ ਨਾਲ ਡਿਊਟੀ ਨਿਭਾਈ ਜਾ ਰਹੀ ਹੈ ।

Exit mobile version