ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਇਕੱਠਾਂ ਵਿੱਚ ਹਥਿਆਰ ਲਿਜਾਣ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਲਗਾਈ ਪਾਬੰਦੀ

Banned

ਕਿਸੇ ਵੀ ਭਾਈਚਾਰੇ ਵਿਰੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਹੋਵੇਗੀ ਸਖਤ ਕਾਨੂੰਨੀ ਕਾਰਵਾਈ

ਗੁਰਦਾਸਪੁਰ, 14 ਨਵੰਬਰ ( ਮੰਨਣ ਸੈਣੀ ) । ਜਨਾਬ ਮੁਹੰਮਦ ਇਸ਼ਫ਼ਾਕ, ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਮਾਗਮਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ’ਤੇ ਪੂਰਨ ਪਾਬੰਧੀ ਹੋਵੇਗੀ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਮਨਾਹੀ ਦੇ ਇਹ ਹੁਕਮ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਮੀਮੋ ਨੰਬਰ 11/34/2021-4ਐੱਸ.2/1602 ਮਿਤੀ 13 ਨਵੰਬਰ 2022 ਰਾਹੀਂ ਜਾਰੀ ਹੋਏ ਹੁਕਮਾਂ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ, ਪ੍ਰਦਰਸ਼ਨ ਕਰਨ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਪਾਬੰਦੀ ਲਗਾਉਣ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਸਖਤ ਕਾਨੂੰਨੀ ਕਰਨ ਦੇ ਦਿੱਤੇ ਹੁਕਮਾਂ ਦੇ ਤਹਿਤ ਜਾਰੀ ਕੀਤੇ ਹਨ।

ਪਾਬੰਦੀ ਦੇ ਇਹ ਹੁਕਮ ਮਿਤੀ 13 ਨਵੰਬਰ 2022 ਤੋਂ ਮਿਤੀ 11 ਜਨਵਰੀ 2023 ਤੱਕ ਲਾਗੂ ਰਹੇਗਾ।

Exit mobile version