Close

Recent Posts

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕ੍ਰਾਇਮ ਪੰਜਾਬ ਮੁੱਖ ਖ਼ਬਰ

ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦਿਆਂ ਪੰਚਾਇਤੀ ਰਾਜ ਦੇ ਜੇ.ਈ. ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦਿਆਂ ਪੰਚਾਇਤੀ ਰਾਜ ਦੇ ਜੇ.ਈ. ਨੂੰ ਕੀਤਾ ਕਾਬੂ
  • PublishedNovember 15, 2022

ਚੰਡੀਗੜ੍ਹ, 15 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਚਾਇਤੀ ਰਾਜ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਜੇ.ਈ. ਬਲਬੀਰ ਕੁਮਾਰ ਨੂੰ ਸਰਪੰਚ ਅਪਾਰ ਸਿੰਘ ਵਾਸੀ ਪਿੰਡ ਜੁਲਕਾਂ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਜੇ.ਈ. ਉਸ ਨੂੰ ਗ੍ਰਾਮ ਪੰਚਾਇਤ ਵੱਲੋਂ ਮੁਕੰਮਲ ਕੀਤੇ ਵਿਕਾਸ ਕਾਰਜਾਂ ਲਈ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਪਟਿਆਲਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪੰਚਾਇਤਾਂ ਅਤੇ ਪੇਂਡੂ ਵਿਕਾਸ ਵਿਭਾਗ, ਪੰਜਾਬ ਦੇ ਉਕਤ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਦੋਸ਼ੀ ਜੇ.ਈ. ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Written By
The Punjab Wire