ਗੁਰਦਾਸਪੁਰ, 24 ਨਵੰਬਰ (ਮੰਨਣ ਸੈਣੀ)। ਜ਼ਿਲ੍ਹਾ ਪੁਲੀਸ ਵੱਲੋਂ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਹਾਲਾਂਕਿ ਪੁਲਸ ਨੇ ਇਕ ਦਿਨ ਪਹਿਲਾਂ ਹੀ 5 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਜਿਸ ਕਾਰਨ ਦੋ ਦਿਨਾਂ ਵਿੱਚ 13 ਕੇਸ ਦਰਜ ਕੀਤੇ ਗਏ ਹਨ।
ਇਸ ਸੰਬੰਧੀ ਜਾਣਕਾਰੀ ਦੇਂਦੇ ਹੋਏ ਐਸਐਸਪੀ ਦੀਪਕ ਹਿਲੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਮਾਹੌਲ ਖ਼ਰਾਬ ਕਰਨ ਵਾਲੇ ਅਜਿਹੇ ਵਿਅਕਤੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਾਰੀ ਰਹੇਗੀ। ਉਨ੍ਹਾਂ ਨੌਜਵਾਨਾਂ ਨੂੰ ਚੇਤਾਵਨੀ ਭਰੇ ਸ਼ਬਦਾ ਵਿੱਚ ਕਿਹਾ ਕਿ ਉਹ ਇਸ ਤੋਂ ਬਾਜ਼ ਆਉਣ। ਉਨ੍ਹਾਂ ਕਿਹਾ ਕਿ ਪੁਲਿਸ ਕਿਸੇ ਵੀ ਕੀਮਤ ਤੇ ਗੰਨ ਕਲਚਰ ਨੂੰ ਉਤਸਾਹਿਤ ਨਹੀਂ ਹੋਣ ਦੇਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਵੱਖ ਵੱਖ ਥਾਣੇਆ ਅੰਦਰ ਦਰਜ਼ ਹੋਏ ਮਾਮਲੇ ਸੰਬੰਧੀ ਜਾਣਕਾਰੀ ਦੇਦੇ ਹੋਏ ਐਸਐਸਪੀ ਦੀਪਕ ਹਿਲੋਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਪ੍ਰਿੰਸਦੀਪ ਸਿੰਘ ਉਰਫ਼ ਅੰਗਰੇਜ਼ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਸਿੱਧਵਾਂ ਜਾਮੀਆਂ, ਮਨਦੀਪ ਸਿੰਘ ਪੁੱਤਰ ਰਣਜੋਧ ਸਿੰਘ ਵਾਸੀ ਗਹਿਲਦੀ ਰੋਡ ਬਹਿਰਾਮਪੁਰ, ਹਰਸ਼ ਕਲੋਤਰਾ ਪੁੱਤਰ ਵਾਸੂਦੇਵ ਵਾਸੀ ਨਾਭਾਦਾਸ ਕਲੋਨੀ, ਇਕਬਾਲ ਸਿੰਘ ਉਰਫ਼ ਬਾਲੂ ਪੁੱਤਰ ਚਰਨਜੀਤ ਸਿੰਘ ਵਾਸੀ ਰੁਡਿਆਣਾ, ਮੇਜਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਰੁਡਿਆਣਾ, ਸਾਹਿਲਪ੍ਰੀਤ ਸਿੰਘ ਪੁੱਤਰ ਪਰਜਿੰਦਰਜੀਤ ਸਿੰਘ ਵਾਸੀ ਨਵਾਂ ਕਟੜਾ, ਅਭਿਸ਼ੇਕ ਕੁਮਾਰ ਪੁੱਤਰ ਜਨਕਰਾਜ ਵਾਸੀ ਸੰਗਲਪੁਰਾ ਮੁਹੱਲਾ, ਗੁਰਮੀਤ ਸਿੰਘ ਪੁੱਤਰ ਜਸਵੰਤ ਸਿੰਘ ਅਤੇ ਦਲੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਸੈਦੋਵਾਲ ਕਲਾਂ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ।