ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਤਲਵੰਡੀ ਭਰਥ ਵਿਖੇ ਲੋਕਾਂ ਦੀਆਂ ਮੁਸ਼ਕਲਾ ਸੁਣੀਆਂ
ਕੱਲ 25 ਨਵੰਬਰ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਗੁਰਦੁਆਰਾ ਸਾਹਿਬ ਮਾੜੀ ਬੁੱਚੀਆਂ ਵਿਖੇ ਦੁਪਹਿਰ 12 ਵਜੇ ਤੋਂ ਦੁਪਹਿਰ 1 ਵਜੇ ਤਕ ਅਤੇ ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ
ਬਟਾਲਾ, 24 ਨਵੰਬਰ ( ਮੰਨਣ ਸੈਣੀ )। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਦਿੱਤੀਆਂ ਹਦਾਇਤਾਂ ਤਹਿਤ ਅੱਜ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਤਲਵੰਡੀ ਵਿਖੇ ਏ.ਡੀ.ਸੀ.(ਵਿਕਾਸ) ਸ਼੍ਰੀਮਤੀ ਪਰਮਜੀਤ ਕੌਰ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਨਿਪਟਾਰਾ ਕੀਤਾ ਗਿਆ ਅਤੇ ਕੁਝ ਰਹਿੰਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਦਾ ਭਰੇਸਾ ਦਿੱਤਾ।
ਇਸੇ ਤਰ੍ਹਾਂ ਕੱਲ 25 ਨਵੰਬਰ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਗੁਰਦੁਆਰਾ ਸਾਹਿਬ ਮਾੜੀ ਬੁੱਚੀਆਂ ਵਿਖੇ ਦੁਪਹਿਰ 12 ਵਜੇ ਤੋਂ ਦੁਪਹਿਰ 1 ਵਜੇ ਤਕ ਅਤੇ ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਹਿਰ ਵਾਸੀਆਂ ਦੀਆਂ ਸ਼ਿਕਾਇਤਾਂ ਅਤੇ ਵੱਖ ਵੱਖ ਵਿਭਾਗਾਂ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾ ਦਾ ਰੀਵੀਊ ਕੀਤਾ ਜਾਵੇਗਾ।
ਇਸ ਮੌਕੇ ਏ.ਡੀ.ਸੀ.(ਵਿਕਾਸ) ਸ਼੍ਰੀਮਤੀ ਪਰਮਜੀਤ ਕੌਰ ਨੂੰ ਇਲਾਕਾ ਨਿਵਾਸੀਆਂ ਨੇ ਆਪਣੀਆਂ ਮੁਸ਼ਕਲਾ ਦੱਸਦੇ ਕਿਹਾ ਕਿ ਸ਼ਗਨ ਸਕੀਮ ਦਾ ਲਾਭ ਪੁਜਦਾ ਕੀਤਾ ਜਾਵੇ। ਮਨਰੇਗਾ ਵਿੱਚ ਕੰਮ ਕਰ ਰਹੀਆਂ ਬੀਬੀਆਂ ਨੇ ਮੰਗ ਕੀਤੀ ਕਿ ਸਾਨੂੰ ਮਿਹਨਤਾਨਾ ਸਮੇਂ ਸਿਰ ਦਿੱਤਾ ਜਾਵੇ।
ਇਸ ਮੌਕੇ ਪਿੰਡ ਦੇ ਸਰਪੰਚ ਸ. ਭਗਵਾਨ ਸਿੰਘ ਨੇ ਮੰਗ ਕੀਤੀ ਸਕੂਲ ਨੂੰ ਸੀਨੀਅਰ ਸੈਕੰਡਰੀ ਬਣਾਇਆ ਜਾਵੇ ਅਤੇ ਕੱਚੇ ਕੋਠਿਆਂ ਦੀਆਂ 10 ਗ੍ਰਾਂਟਾ ਦਿੱਤੀਆਂ ਗਈਆ ਹਨ ਤੇ ਰਹਿੰਦੇ ਕੱਚੇ ਕੋਠਿਆਂ ਦੀਆਂ ਗ੍ਰਾਂਟ ਜਾਰੀ ਕਰਨ ਲਈ ਮੰਗ ਕੀਤੀ। ਉਨ੍ਹਾਂ ਨੇ ਪਿੰਡ ਦੀਆਂ ਹੋਰ ਮੁਸ਼ਕਲਾਂ ਤੋ ਜਾਣੂ ਕਰਵਾਇਆ ਅਤੇ ਜਲਦੀ ਨਿਪਟਾਰਾ ਕਰਨ ਦੀ ਬੇਨਤੀ ਕੀਤੀ।
ਇਸ ਮੌਕੇ ਏ.ਡੀ.ਸੀ. ( ਵਿਕਾਸ) ਨੇ ਲੋਕਾਂ ਨੂੰ ਭਰੋਸਾ ਦਿੱਤਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕਰਕੇ ਲੋਕਾਂ ਦੀਆਂ ਮੁਸ਼ਕਲਾ ਦਾ ਹੱਲ ਅਤੇ ਪਿੰਡ ਦਾ ਵਿਕਾਸ ਕੀਤਾ ਜਾਵੇਗਾ।
ਇਸ ਮੌਕੇ ਰਾਜਵਿੰਦਰ ਕੌਰ ਨਾਇਬ ਤਹਿਸੀਲਦਾਰ ਫਤਿਹਗੜ੍ਹ ਚੂੜੀਆਂ, ਦਿਲਬਾਗ ਸਿੰਘ, ਬੀ.ਡੀ.ਪੀ.ਓ, ਪਵਨ ਕੁਮਾਰ ਪੰਚਾਇੰਤ ਅਫਸਰ, ਐੱਸ.ਡੀ.ਓ. ਵਾਟਰ ਸਪਲਾਈ ਦਰਸ਼ਨ ਕੁਮਾਰ, ਕੁਲਦੀਪ ਕੌਰ ਸੁਪਰਵਾਇਜਰ ਸੀ.ਡੀ.ਪੀ.ਓ. ਦਫਤਰ, ਸ਼ਰਨਜੀਤ ਕੌਰ ਰੀਡਰ ਐੱਸ.ਡੀ.ਐਂਮ.ਦਫਤਰ, ਅਰਵਿੰਦਰ ਪਾਲ ਸਿੰਘ ਏ.ਡੀ.ਓ, ਅਤੇ ਪਿੰਡ ਦੇ ਸਰਪੰਚ ਸ. ਭਗਵਾਨ ਸਿੰਘ ਅਤੇ ਇਲਾਕਾ ਨਿਵਾਸੀ ਤੇ ਹੋਰ ਅਧਿਕਾਰੀ ਮੌਜੂਦ ਸਨ।