ਮੋਟਰਸਾਈਕਲ ਖੋਹਣ ‘ਚ ਨਾਕਾਮ ਰਹਿਣ ਤੋਂ ਬਾਅਦ ਨੌਜਵਾਨ ਨੂੰ ਦਾਤਰ ਨਾਲ ਜ਼ਖਮੀ ਕਰ ਲੂਟੇਰੇ ਮੋਬਾਈਲ ਖੋਹ ਕੇ ਫ਼ਰਾਰ

ਗੁਰਦਾਸਪੁਰ, 25 ਨਵੰਬਰ (ਮੰਨਣ ਸੈਣੀ)। ਧਮਰਾਈ ਨਹਿਰ ਨੇੜੇ ਇਕ ਨੌਜਵਾਨ ਤੋਂ ਮੋਟਰਸਾਈਕਲ ਖੋਹਣ ਦੀ ਨਾਕਾਮ ਕੋਸ਼ਿਸ਼ ਤੋਂ ਬਾਅਦ ਲੁਟੇਰਿਆਂ ਨੇ ਉਸ ਦਾ ਮੋਬਾਈਲ ਖੋਹ ਲਿਆ ਅਤੇ ਦਾਤਰ ਨਾਲ ਨੌਜਵਾਨ ਨੂੰ ਬੁਰੀ ਤਰ੍ਹਾਂ ਜ਼ਖਮੀ ਕਰਨ ਤੋਂ ਬਾਅਦ ਫ਼ਰਾਰ ਹੋ ਗਏ।

ਜਾਣਕਾਰੀ ਅਨੁਸਾਰ ਲਵਪ੍ਰੀਤ ਪੁੱਤਰ ਰਾਮ ਲਾਲ ਵਾਸੀ ਚੱਕ ਜੋ ਦੀਨਾਨਗਰ ਵਿਖੇ ਮੋਟਰ ਮਕੈਨਿਕ ਦਾ ਕੰਮ ਕਰਦਾ ਹੈ ਅਤੇ ਬੀਤੀ ਦੇਰ ਸ਼ਾਮ ਚੱਕਾ ਆਲੀਆ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਘਰ ਪਿੰਡ ਜਾ ਰਿਹਾ ਸੀ ਤਾਂ ਕੁਝ ਦੂਰੀ ‘ਤੇ ਤਿੰਨ ਮੋਟਰਸਾਈਕਲ ਸਵਾਰਾਂ ਨੇ ਇਕ ਨੌਜਵਾਨ ਦਾ ਪਿੱਛਾ ਕੀਤਾ | ਧਮਰਾਈ ਪੁਲ ਤੋਂ ਜਦੋਂ ਉਹ ਉਸ ਦੇ ਨੇੜੇ ਪਹੁੰਚਿਆ ਤਾਂ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕੀਤੀ । ਪਰ ਲਵਪ੍ਰੀਤ ਨੇ ਉਹਨਾ ਦਾ ਵਿਰੋਧ ਕੀਤਾ ਜਿਸ ਤੋਂ ਬਾਅਦ ਲੂਟੇਰੇ ਮੋਟਰਸਾਈਕਲ ਖੋਹਣ ਵਿੱਚ ਨਾਕਾਮ ਰਹੇ ਅਤੇ ਲਵਪ੍ਰੀਤ ਦੇ ਸਿਰ ‘ਤੇ ਦਾਤਰ ਨਾਲ ਵਾਰ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਅਤੇ ਭੱਜਣ ‘ਚ ਕਾਮਯਾਬ ਹੋ ਗਏ। ਇਸ ਦੌਰਾਨ ਲੂਟੇਰੇ ਲਵਪ੍ਰੀਤ ਦਾ ਮੋਬਾਈਲ ਖੋਹ ਕੇ ਫਰਾਰ ਹੋਣ ਵਿੱਚ ਸਫ਼ਲ ਰਹੇ। ਲਵਪ੍ਰੀਤ ਨੂੰ ਜ਼ਖਮੀ ਹਾਲਤ ‘ਚ ਇਲਾਜ ਲਈ ਸਥਾਨਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Print Friendly, PDF & Email
www.thepunjabwire.com Contact for news and advt :-9814147333