ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਸਮਾਜਿਕ ਸੁਰੱਖਿਆ ਲਈ ਚੱਲ ਰਹੀਆਂ ਸਕੀਮਾਂ ਦਾ ਲਾਭ ਲੈਣ ਦੀ ਅਪੀਲ
ਬਟਾਲਾ, 25 ਨਵੰਬਰ ( ) ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਵਿਸ਼ੇਸ ਕੈਂਪ ਲਗਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਲੜੀ ਤਹਿਤ ਅੱਜ ਜਨਾਬ ਮੁਹੰਮਦ ਇਸ਼ਫ਼ਾਕ, ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਹਰਗੋਬਿੰਦਪੁਰ ਬਲਾਕ ਦੇ ਪਿੰਡ ਮਾੜੀ ਬੁੱਚੀਆਂ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਵੱ-ਵੱਖ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਨਾਇਬ ਤਹਿਸੀਲਦਾਰ ਨਿਰਮਲ ਸਿੰਘ, ਜਸਵੀਰ ਸਿੰਘ ਡੀ.ਐਸ.ਪੀ, ਗੁਰਜੀਤ ਸਿੰਘ ਬੀਡੀਪੀਓ, ਐਕਸੀਅਨ ਹਰਜੋਤ ਸਿੰਘ, ਸਰਪੰਚ ਮਨਜੀਤ ਕੋਰ ਸਮੇਤ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।
ਮੀਟਿੰਗ ਦੌਰਾਨ ਲੋਕਾਂ ਨੇ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਸਮੇਤ ਵੱਖ-ਵੱਖ ਸਮੱਸਿਆਵਾਂ ਡਿਪਟੀ ਕਮਿਸ਼ਨਰ ਦੇ ਸਨਮੁੱਖ ਰੱਖੀਆਂ। ਨਿਸ਼ਾਨਦੇਹੀ, ਇੰਤਕਾਲ, ਬਿਜਲੀ ਨਾਲ ਸਬੰਧਤ, ਰਾਸ਼ਨ ਡਿਪੂ ਨੇੜਲੇ ਸਥਾਨ ’ਤ ਤਬਦੀਲ ਕਰਨ ਸਬੰਧੀ, ਜ਼ਮੀਨੀ ਝਗੜੇ, ਗੰਦੇ ਪਾਣੀ ਦੀ ਨਿਕਾਸੀ ਦੇ ਮਾਮਲੇ ਆਦਿ ਧਿਆਨ ਵਿੱਚ ਲਿਆਂਦੇ ਗਏ। ਇਨ੍ਹਾਂ ਸਾਰੇ ਮਾਮਲਿਆਂ ਨੂੰ ਸੁਣਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਮੌਕੇ ਹਾਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਹਿਲ ਦੇ ਆਧਾਰ ’ਤੇ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਮਾਜਿਕ ਸੁਰੱਖਿਆ ਦੇ ਮੁੱਦੇ ਵੱਲ ਧਿਆਨ ਦੇਣ ਲਈ ਪ੍ਰੇਰਿਤ ਕਰਦਿਆਂ ਹਾਜਰ ਕਿਸਾਨਾਂ ਨੂੰ ਕਿਹਾ ਕਿ ਉਹ ਕ੍ਰਿਸ਼ੀ ਕਰੈਡਿਟ ਕਾਰਡ ਜਰੂਰ ਬਣਾਉਣ, ਕਿਉਂਕਿ ਇਸ ਉੱਪਰ ਮਿਲਣ ਵਾਲੇ ਪੈਸੇ ਉੱਪਰ 4 ਫੀਸਦ ਵਿਆਜ ਲੱਗਦਾ ਹੈ ਅਤੇ ਕਿਸਾਨ ਆਪਣੀਆਂ ਜਰੂਰਤਾਂ ਇਸ ਰਾਹੀਂ ਪੂਰੀ ਕਰ ਸਕਦਾ ਹੈ। ਉਨਾਂ ਕਿਸਾਨਾਂ ਨੂੰ ਫਾਰਮਰ ਪ੍ਰੋਡੂਸਰ ਆਰਗੇਨਾਈਜੇਸ਼ਨ ਤਹਿਤ ਕਿਸਾਨ ਗਰੁੱਪ ਬਣਾਉਣ ਲਈ ਕਿਹਾ ਅਤੇ ਨਾਲ ਹੀ ਉਨਾਂ ਔਰਤਾਂ ਨੂੰ ਸੈਲਫ ਹੈਲਪ ਗਰੁੱਪ ਬਣਾਉਣ ਲਈ ਪ੍ਰੇਰਿਤ ਕੀਤਾ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮਗਨਰੇਗਾ ਤਹਿਤ ਔਰਤਾਂ ਨੂੰ ਵਣ ਮਿੱਤਰ ਰੱਖਣ ਰੱਖਣ ਲਈ ਉਨਾਂ ਦੇ ਜਾਬ ਕਾਰਡ ਬਣਾਏ ਜਾਣ। ਉਨਾਂ ਦੱਸਿਆ ਕਿ ਇਸ ਨਾਲ ਇੱਕ ਔਰਤ ਨੂੰ ਸਲਾਨਾ 26 ਹਜਾਰ ਦੀ ਆਮਦਨ ਹੁੰਦੀ ਹੈ। ਵਣ ਮਿੱਤਰ ਰਾਹੀ ਔਰਤਾਂ ਪੋਦਿਆਂ ਦੀ ਸਾਂਭ ਸੰਭਾਲ ਕਰਦੀਆਂ ਹਨ। ਉਨਾਂ ਪਿੰਡਾਂ ਦੇ ਸਰਪੰਚਾਂ ਨੂੰ ਔਰਤਾਂ ਦੇ ਵੱਧ ਤੋਂ ਵੱਧ ਜਾਬ ਕਾਰਡ ਬਣਾਉਣ ਲਈ ਕਿਹਾ ਤਾਂ ਜੋ ਉਹ ਉਹ ਆਰਥਿਕ ਪੱਧਰ ਤੇ ਮਜ਼ਬੂਤ ਹੋ ਸਕਣ। ਉਨਾਂ ਮੁਦਰਾ ਯੋਜਨਾ, ਜੀਵਨ ਜੋਤੀ ਬੀਮਾ ਯੋਜਨਾ, ਸੁਰੱਖਿਆ ਜੀਵਨ ਬੀਮਾ ਯੋਜਨਾ, ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦਾ ਵੱਧ ਵੱਧ ਤੋਂ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ।
ਦੱਸਣਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੋਜ਼ਾਨਾਂ (ਕੰਮ-ਕਾਜ ਵਾਲੇ ਦਿਨਾਂ) ਸਵੇਰੇ 11 ਵਜੇ ਤੋਂ 12 ਵਜੇ ਤੱਕ ਇੱਕ ਘੰਟਾ ਵੈਬੇਕਸ ਐਪ ਰਾਹੀਂ ਆਨ ਲਾਈਨ ਮੁਸ਼ਕਲਾਂ ਵੀ ਸੁਣੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 62393-01830 ਵਟਸਐਪ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਜਿਸ ਉੱਪਰ ਜ਼ਿਲ੍ਹਾ ਵਾਸੀ ਆਪਣੀ ਸ਼ਿਕਾਇਤ/ਸਮੱਸਿਆ ਭੇਜ ਸਕਦੇ ਹਨ।