ਗੁਰਦਾਸਪੁਰ, 26 ਨਵੰਬਰ (ਮੰਨਣ ਸੈਣੀ)। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬੱਬੇਹਾਲੀ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਰਵੀਕਾਂਤ ਦੀ ਪ੍ਰਧਾਨਗੀ ਹੇਠ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦਾ ਦੌਰਾ ਕੀਤਾ। ਯੂਨੀਵਰਸਿਟੀ ਦੇ ਪ੍ਰੋਫੈਸਰ ਅਨਿਲ ਸਾਗਰ, ਮੋਹਿਤ ਮਰਵਾਹਾ, ਗੁਰਪ੍ਰੀਤ, ਤਰੁਣ ਮਹਾਜਨ ਅਤੇ ਚੈਤਨ ਸੈਣੀ ਨੇ ਆਏ ਹੋਏ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਬਾਰੇ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਵਰਕਸ਼ਾਪ ਕੰਪਿਊਟਰ ਸਾਇੰਸ, ਇਨਫਰਮੇਸ਼ਨ ਟੈਕਨਾਲੋਜੀ ਮਕੈਨੀਕਲ, ਸਿਵਲ ਵਿਭਾਗ, ਬਾਇਓ ਟੈਕਨਾਲੋਜੀ ਕੈਮੀਕਲ ਵਿਭਾਗ ਦੀਆਂ ਉੱਚ ਤਕਨੀਕੀ ਲੈਬਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀ ਵਿੱਚ ਐਸ.ਸੀ.ਐਸ.ਟੀ ਵਿਦਿਆਰਥੀਆਂ ਨੂੰ ਵਜ਼ੀਫ਼ਾ ਵੀ ਦਿੱਤਾ ਜਾਂਦਾ ਹੈ। ਵਿਦਿਆਰਥੀਆਂ ਨੇ ਕਿਹਾ ਕਿ ਉਹ ਇਸ ਯੂਨੀਵਰਸਿਟੀ ਵਿੱਚ ਆ ਕੇ ਬਹੁਤ ਚੰਗਾ ਮਹਿਸੂਸ ਕਰ ਰਹੇ ਹਨ। ਇਸ ਯੂਨੀਵਰਸਿਟੀ ਦਾ ਸਟਾਫ਼ ਬਹੁਤ ਮਿਹਨਤੀ ਹੈ। ਉਨ੍ਹਾਂ ਯੂਨੀਵਰਸਿਟੀ ਬਾਰੇ ਬਹੁਤ ਵਧੀਆ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਅਧਿਆਪਕ ਨਿਤਿਨ ਭਾਰਦਵਾਜ, ਰਾਜ ਕੁਮਾਰ ਅਤੇ ਕਰਮਜੀਤ ਕੌਰ ਵੀ ਹਾਜ਼ਰ ਸਨ।