ਗੁਰਦਾਸਪੁਰ ਰਾਜਨੀਤੀ

ਵਿਧਾਇਕ ਪਾਹੜਾ ਨੇ ਵਰਕਰਾਂ ਨੂੰ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦੀ ਸਹੁੰ ਚੁਕਾਈ

ਵਿਧਾਇਕ ਪਾਹੜਾ ਨੇ ਵਰਕਰਾਂ ਨੂੰ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦੀ ਸਹੁੰ ਚੁਕਾਈ
  • PublishedNovember 26, 2022

ਗੁਰਦਾਸਪੁਰ, 26 ਨਵੰਬਰ (ਮੰਨਣ ਸੈਣੀ)। ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਦੌਰਾਨ ਵਿਧਾਇਕ ਪਾਹੜਾ ਨੇ ਕਾਂਗਰਸੀ ਵਰਕਰਾਂ ਨੂੰ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦੀ ਸਹੁੰ ਚੁਕਾਈ। ਵਰਕਰਾਂ ਨੂੰ ਪ੍ਰਣ ਲਿਆ ਗਿਆ ਕਿ ਉਹ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਆਪਸੀ ਭਾਈਚਾਰਕ ਸਾਂਝ ਵਧਾਉਣ ਲਈ ਆਪਣਾ ਯੋਗਦਾਨ ਪਾਉਣਗੇ।

ਵਿਧਾਇਕ ਪਾਹੜਾ ਨੇ ਵਰਕਰਾਂ ਨੂੰ ਸੰਵਿਧਾਨ ਪ੍ਰਤੀ ਵਿਸ਼ਵਾਸ ਅਤੇ ਵਫ਼ਾਦਾਰੀ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਸੁਪਨੇ ਨੂੰ ਸਮਾਜਵਾਦੀ, ਧਰਮ ਨਿਰਪੱਖ, ਜਮਹੂਰੀ ਗਣਰਾਜ ਬਣਾਉਣ ਲਈ ਵਚਨਬੱਧ ਰਹਾਂਗੇ। ਲੋਕ ਸੇਵਾ ਵਿੱਚ ਰਹਿੰਦਿਆਂ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰੋ।

Written By
The Punjab Wire