ਗੁਰਦਾਸਪੁਰ, 26 ਨਵੰਬਰ (ਮੰਨਣ ਸੈਣੀ)। ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਸੁਸ਼ੀਲ ਮਿੱਤਲ ਅਤੇ ਰਜਿਸਟਰਾਰ ਡਾ ਰਾਜੀਵ ਬੇਦੀ ਦੀ ਪ੍ਰਧਾਨਗੀ ਤਲੇ ਯੂਨੀਵਰਸਿਟੀ ਦੇ ਐਨ.ਐਸ.ਐਸ ਅਤੇ ਰੈੱਡ ਰਿਬਨ ਕਲੱਬ ਵੱਲੋਂ ਯੂਨੀਵਰਸਿਟੀ ਵਿਚ ਸੰਵਿਧਾਨ ਦਿਵਸ ‘ਤੇ ਇਕ ਪ੍ਰੋਗਰਾਮ ਕਰਵਾਇਆ ਗਿਆ। ਐਨ.ਐਸ.ਐਸ ਮੁਖੀ ਤਰੁਣ ਮਹਾਜਨ ਨੇ ਦੱਸਿਆ ਕਿ ਐਨ.ਐਨ.ਐਸ ਵਲੋਂ ਯੂਨੀਵਰਸਿਟੀ ਵਿੱਚ ਸੰਵਿਧਾਨ ਦਿਵਸ ਮੌਕੇ ਤੇ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਕਿ ਉਹ ਬਿਨਾਂ ਕਿਸੇ ਭੇਦਭਾਵ ਦੇ ਇੱਕ ਚੰਗੇ ਐਨਐਸਐਸ ਵਲੰਟੀਅਰ ਬਣ ਕੇ ਸਮਾਜ ਅਤੇ ਦੇਸ਼ ਲਈ ਕੰਮ ਕਰਨਗੇ। ਇਸ ਮੌਕੇ ਚੇਤਨ ਸੈਣੀ, ਵਰੁਣ ਮਹਾਜਨ, ਤਰੁਣ ਮਹਾਜਨ ਅਤੇ ਰਾਜਨ ਵੀ ਹਾਜ਼ਰ ਸਨ।
Recent Posts
- ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ
- ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ
- ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰਣੀਆ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
- 70 ਸਾਲਾਂ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਈ ਸਿੱਖਿਆ ਕ੍ਰਾਂਤੀ-ਹਰਭਜਨ ਸਿੰਘ ਈ.ਟੀ.ਓ
- ਕੌਂਸਲ ਨੇ ਸ਼ਹਿਰ ਤੋਂ ਕੂੜਾ ਚੁੱਕਣ ਲਈ ਖਰੀਦਿਆ ਲੋਡਰ ਟਰੈਕਟਰ