ਗੁਰਦਾਸਪੁਰ ਪੰਜਾਬ

ਮਨਮੋਹਨ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਮਨਮੋਹਨ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ
  • PublishedNovember 29, 2022

ਗੁਰਦਾਸਪੁਰ, 29 ਨਵੰਬਰ (ਮੰਨਣ ਸੈਣੀ) । ਸ. ਮਨਮੋਹਨ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਦਾਸਪੁਰ ਦਾ ਅਹੁੱਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੋਕੇ ਵਧੀਕ ਡਿਪਟੀ ਕਮਿਸ਼ਨਰ ਨੇ ਗੱਲਬਾਤ ਦੋਰਾਨ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਹਰੇਕ ਵਿਅਕਤੀ ਦੀ ਸਮੱਸਿਆ ਪਹਿਲ ਦੇ ਆਧਾਰ ’ਤੇ ਹੱਲ ਕੀਤੀ ਜਾਵੇਗੀ।

ਇਸ ਤੋਂ ਪਹਿਲਾ ਮਨਮੋਹਨ ਸਿੰਘ, ਉੱਪ ਮੂੱਖ ਕਾਰਜਕਾਰੀ ਅਫਸਰ, ਜਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਗੁਰਦਾਸਪੁਰ ਵਿਖੇ ਤਾਇਨਾਤ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ ਦਾ ਤਬਾਦਲਾ ਕਪੂਰਥਲਾ ਵਿਖੇ ਹੋ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ ਮਨਮੋਹਨ ਸਿੰਘ ਨੇ ਦਫ਼ਤਰ ਦੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਫ਼ਤਰ ਵਿਚ ਆਉਣ ਵਾਲੇ ਹਰੇਕ ਵਿਅਕਤੀ ਦੇ ਕੰਮ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣ ਅਤੇ ਸਰਕਾਰ ਦੀਆਂ ਸਕੀਮਾਂ ਸੁਚਾਰੂ ਢੰਗ ਨਾਲ ਲਾਗੂ ਕੀਤੀਆਂ ਜਾਣ। ਉਨਾਂ ਕਿਹਾ ਕਿ ਮਗਨਰੇਗਾ ਅਤੇ ਹੋਰ ਵੱਖ-ਵੱਖ ਸਕੀਮਾਂ ਦਾ ਲਾਭ ਹੇਠਲੇ ਪੱਧਰ ਤਕ ਪੁਹੰਚਾਉਣ ਵਿਚ ਕੋਈ ਢਿੱਲਮੱਠ ਨਾ ਵਰਤੀ ਜਾਵੇ।

Written By
The Punjab Wire