Close

Recent Posts

ਗੁਰਦਾਸਪੁਰ

ਨਸ਼ਿਆਂ ਵਿਰੁੱਧ ਜਾਗਰੂਕਤ ਪੈਦਾ ਕਰਨ ਲਈ ਕੈਮਿਸਟ ਐਸੋਸੀਏਸ਼ਨ ਨੇ ਗੁਰਦਾਸਪੁਰ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ

ਨਸ਼ਿਆਂ ਵਿਰੁੱਧ ਜਾਗਰੂਕਤ ਪੈਦਾ ਕਰਨ ਲਈ ਕੈਮਿਸਟ ਐਸੋਸੀਏਸ਼ਨ ਨੇ ਗੁਰਦਾਸਪੁਰ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ
  • PublishedJanuary 22, 2023

ਚੇਅਰਮੈਨ ਰਮਨ ਬਹਿਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ

ਨਸ਼ਿਆਂ ਦੀ ਬੁਰਾਈ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਕੈਮਿਸਟ ਐਸੋਸੀਏਸ਼ਨ ਵੀ ਆਪਣਾ ਸਾਥ ਦੇਵੇ : ਰਮਨ ਬਹਿਲ

ਕੈਮਿਸਟਾਂ ਨੂੰ ਡਰੱਗ ਐਕਟ ਬਾਰੇ ਵੀ ਦਿੱਤੀ ਜਾਣਕਾਰੀ  

ਗੁਰਦਾਸਪੁਰ, 22 ਜਨਵਰੀ ( ਮੰਨਣ ਸੈਣੀ ) । ਨਸ਼ਿਆਂ ਵਿਰੁੱਧ ਜਾਗਰੂਕਤ ਪੈਦਾ ਕਰਨ ਲਈ ਕੈਮਿਸਟ ਐਸੋਸੀਏਸ਼ਨ ਗੁਰਦਾਸਪੁਰ ਵੱਲੋਂ ਸਥਾਨਕ ਰੀਜ਼ੋਰਟ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਡਰੱਗ ਕੰਟਰੋਲ ਅਫ਼ਸਰ ਮਿਸ ਬਬਲੀਨ ਕੌਰ ਅਤੇ ਗੁਰਦੀਪ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ।

ਇਸ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਕੈਮਿਸਟ ਐਸੋਸੀਏਸ਼ਨ ਵੱਲੋਂ ਨਸ਼ਿਆਂ ਵਿਰੁੱਧ ਕਰਵਾਇਆ ਗਿਆ ਇਹ ਸੈਮੀਨਾਰ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ਿਆਂ ਦੀ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਸਮਾਜ ਦੇ ਹਰ ਵਰਗ ਦਾ ਸਾਥ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਵੇਚਣ ਵਾਲੇ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ ਅਤੇ ਜਿਹੜੇ ਨੌਜਵਾਨ ਨਸ਼ਿਆਂ ਦੀ ਦਲ-ਦਲ ਵਿੱਚ ਫਸ ਗਏ ਹਨ ਉਨ੍ਹਾਂ ਦਾ ਇਲਾਜ ਕਰਕੇ ਉਨ੍ਹਾਂ ਦਾ ਪੁਨਰਵਾਸ ਕੀਤਾ ਜਾ ਰਿਹਾ ਹੈ।

ਸ੍ਰੀ ਰਮਨ ਬਹਿਲ ਨੇ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਪੀਲ ਕੀਤੀ ਕਿ ਉਹ ਵੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਵਿੱਚ ਆਪਣਾ ਸਾਥ ਦੇਣ। ਉਨ੍ਹਾਂ ਕਿਹਾ ਕਿ ਮੈਡੀਕਲ ਸਟੋਰਾਂ ਉੱਪਰ ਪਾਬੰਦੀਸ਼ੁਦਾ ਅਤੇ ਨਸ਼ੇ ਵਾਲੀਆਂ ਦਵਾਈਆਂ ਬਿਲਕੁਲ ਨਾ ਵੇਚੀਆਂ ਜਾਣ।  

ਇਸ ਮੌਕੇ ਡਰੱਗ ਕੰਟਰੋਲ ਅਫ਼ਸਰ ਮਿਸ ਬਬਲੀਨ ਕੌਰ ਨੇ ਕਿਹਾ ਕਿ ਸਾਰੇ ਕੈਮਿਸਟ ਖਰੀਦੀਆਂ ਗਈਆਂ ਦਵਾਈਆਂ ਦਾ ਬਿੱਲ ਜਰੂਰ ਲਿਆ ਕਰਨ ਅਤੇ ਹਰ ਦਵਾਈ ਵੇਚਣ ਸਮੇਂ ਵੀ ਬਿੱਲ ਕੱਟਿਆ ਜਾਵੇ। ਉਨ੍ਹਾਂ ਕਿਹਾ ਕਿ ਡਾਕਟਰ ਦੀ ਪਰਚੀ ਤੋਂ ਬਿਨ੍ਹਾਂ ਦਵਾਈ ਬਿਲਕੁਲ ਨਾ ਦਿੱਤੀ ਜਾਵੇ। ਇਸ ਮੌਕੇ ਉਨ੍ਹਾਂ ਡਰੱਗ ਐਕਟ ਬਾਰੇ ਵੀ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਕੈਮਿਸਟ ਐਸੋਸੀਏਸ਼ਨ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਜਨਕ ਰਾਜ ਨੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਡਰੱਗ ਕੰਟਰੋਲ ਅਫ਼ਸਰਾਂ ਨੂੰ ਭਰੋਸਾ ਦਿੱਤਾ ਕਿ ਉਹ ਡਰੱਗ ਐਕਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਰਾਜ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਪ੍ਰਧਾਨ ਦਰਸ਼ਨ ਸ਼ਰਮਾਂ, ਸਤੀਸ਼ ਕਪੂਰ, ਪ੍ਰਭਜਿੰਦਰ ਅਨੰਦ, ਸੰਜੀਵ ਕਪੂਰ, ਮੁਕੇਸ਼ ਸ਼ਰਮਾਂ, ਰਾਜੇਸ਼ ਸਰਪਾਲ ਤੋਂ ਇਲਾਵਾ ਜ਼ਿਲ੍ਹੇ ਭਰ `ਚੋਂ ਹੋਰ ਵੀ ਕੈਮਿਸਟ ਹਾਜ਼ਰ ਸਨ।     

Written By
The Punjab Wire