ਗੁਰਦਾਸਪੁਰ, 22 ਜਨਵਰੀ (ਦਿਨੇਸ਼ ਕੁਮਾਰ)। ਪਿੰਡ ਇਸਮਾਈਲਪੁਰ ਵਿੱਚ ਸਹੁਰਿਆਂ ਨੇ ਨੂੰਹ ਨੂੰ ਡੰਡਿਆਂ ਨਾਲ ਕੁੱਟ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਪੁਲੀਸ ਥਾਣਾ ਬਹਿਰਾਮਪੁਰ ਨੇ ਪੰਜ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਰਾਧਾ ਰਾਣੀ ਪੁੱਤਰੀ ਸਵਰਗੀ ਰਾਜ ਕੁਮਾਰ ਵਾਸੀ ਨੱਕੀ ਥਾਣਾ ਤਾਰਾਗੜ੍ਹ, ਜ਼ਿਲ੍ਹਾ ਪਠਾਨਕੋਟ ਨੇ ਦੱਸਿਆ ਕਿ ਉਸ ਦਾ ਵਿਆਹ ਸਾਲ 2017 ਵਿੱਚ ਮੁਲਜ਼ਮ ਵਿਕਰਮਜੀਤ ਨਾਲ ਹੋਇਆ ਸੀ। ਉਨ੍ਹਾਂ ਦੇ ਦੋ ਬੱਚੇ ਹਨ। ਰਾਤ ਕਰੀਬ 9 ਵਜੇ ਉਹ ਘਰ ਦੀ ਰਸੋਈ ‘ਚ ਦੁੱਧ ਗਰਮ ਕਰ ਰਹੀ ਸੀ। ਇਸ ਦੌਰਾਨ ਉਸ ਦੇ ਪਤੀ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਉਸ ‘ਤੇ ਡੰਡਿਆਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਪੁਲੀਸ ਨੇ ਮੁਲਜ਼ਮ ਵਿਕਰਮਜੀਤ, ਗਿਦਾਵਰੀ, ਕੁਲਦੀਪ ਰਾਜ ਵਾਸੀ ਬੰਠਾਵਾਲਾ, ਦੇਸ ਰਾਜ ਅਤੇ ਮਨਪ੍ਰੀਤ ਵਾਸੀ ਇਸਲਾਮਪੁਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
Recent Posts
- 30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- 24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ
- ਬੈਂਕ ਨਾਲ 34,92,299 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਭਗੌੜਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਓਲੰਪੀਅਨ ਮਹਿੰਦਰ ਸਿੰਘ ਗਿੱਲ ਦਾ ‘ਹਾਲ ਆਫ਼ ਫੇਮ’ ਨਾਲ ਸਨਮਾਨ