ਗੁਰਦਾਸਪੁਰ

ਸ਼ਬਜੀ ਮੰਡੀ ਬਟਾਲਾ ਵਿਖੇ 1 ਕਰੋੜ 82 ਲੱਖ ਦੀ ਲਾਗਤ ਨਾਲ ਬਣੇਗਾ ਸ਼ੈਡ -ਵਿਧਾਇਕ ਸ਼ੈਰੀ ਕਲਸੀ

ਸ਼ਬਜੀ ਮੰਡੀ ਬਟਾਲਾ ਵਿਖੇ 1 ਕਰੋੜ 82 ਲੱਖ ਦੀ ਲਾਗਤ ਨਾਲ ਬਣੇਗਾ ਸ਼ੈਡ -ਵਿਧਾਇਕ ਸ਼ੈਰੀ ਕਲਸੀ
  • PublishedJanuary 23, 2023

ਬਟਾਲਾ, 23 ਜਨਵਰੀ (ਦੀ ਪੰਜਾਬ ਵਾਇਰ)। ਸ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਵਲੋਂ ਚੋਣਾਂ ਤੋਂ ਪਹਿਲਾ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ ,ਅੱਜ ਸਬਜ਼ੀ ਮੰਡੀ ਬਟਾਲਾ ਵਿਖੇ 1 ਕਰੋੜ 82 ਲੱਖ ਦੀ ਲਾਗਤ ਨਾਲ ਬਨਣ ਵਾਲੇ ਸ਼ੈਡ ਦਾ ਰਸਮੀ ਐਲਾਨ ਕੀਤਾ ਅਤੇ ਕਿਹਾ ਕਿ ਜਲਦ ਹੀ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਰਾਕੇਸ਼ ਤੁਲੀ ਸਿਟੀ ਪ੍ਰਧਾਨ ਆਪ ਪਾਰਟੀ, ਯਸ਼ਪਾਲ ਚੌਹਾਨ, ਬਲਵਿੰਦਰ ਸਿੰਘ ਮਿੰਟਾ ਤੇ ਸਰਦੂਲ ਸਿੰਘ (ਦੋਵੇਂ ਐਮ ਸੀ) , ਸੁਖਜਿੰਦਰ ਸਿੰਘ ਦਾਬਾਂਵਾਲ, ਅਤਰ ਸਿੰਘ, ਦਿਨੇਸ਼ ਖੋਸਲਾ, ਮਲਕੀਤ ਸਿੰਘ ਤੇ ਮਾਣਿਕ ਮਹਿਤਾ ਮੌਜੂਦ ਸਨ। 

 ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਸਰਬਪੱਖੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਧਾਰਮਿਕ ਤੇ ਇਤਿਹਾਸਕ ਸ਼ਹਿਰ ਬਟਾਲਾ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਉਨਾਂ ਦੀ ਪਹਿਲੀ ਤਰਜੀਹ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਉਨਾਂ ਉੱਪਰ ਵਿਸ਼ਵਾਸ ਕੀਤਾ ਹੈ, ਉਹ ਲੋਕਾਂ ਦੇ ਭਰੋਸੇ ਉੱਪਰ ਪੂਰਾ ਉਤਰਨਗੇ। ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨਾਂ ਦੱਸਿਆ ਕਿ ਮੁਰਗੀ ਮੁਹੱਲੇ ਤੋਂ ਦਾਣਾ ਮੰਡੀ ਬਟਾਲਾ ਤੱਕ ਸੜਕ ਦਾ ਨਿਰਮਾਣ ਕਰਵਾਇਆ ਗਿਆ। ਕਿਰਤੀ ਲੋਕਾਂ ਦੀ ਸਹੂਲਤ ਲਈ ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ ਵਿਖੇ ਲੇਬਰ ਸ਼ੈੱਡ ਦੀ ਉਸਾਰੀ, ਟਾਇਲਟਸ ਅਤੇ ਆਰ ਓ ਲਗਾਇਆ ਜਾ ਰਿਹਾ ਹੈ। ਹੰਸਲੀ ਪੁਲ ਦੇ ਨਜ਼ਦੀਕ ਬਾਬਾ ਬਾਲਕ ਨਾਥ ਮੰਦਿਰ ਨੂੰ ਜਾਣ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ। ਨਹਿਰੂ ਗੇਟ ਨੇੜੇ ਰਿਕਸ਼ਾ ਸਟੈਂਡ ਦੀ ਉਸਾਰੀ ਦਾ ਕੰਮ ਸ਼ੁਰੂ ਕਰਾਇਆ। ਕਿਲਾ ਮੰਡੀ ਵਿਖੇ ਮਿਊਂਸਪਲ ਜਨਾਨਾ ਹਸਪਤਾਲ ਦਾ ਨਵੀਨੀਕਰਨ ਕਰਦਿਆਂ ਇਥੇ ਆਮ ਆਦਮੀ ਕਲੀਨਿਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬਹੁਤ ਲਾਭ ਮਿਲੇਗਾ। ਕਾਹਨੂੰਵਾਨ ਰੋਡ ਤੇ ਸਾਗਰਪੁਰਾ ਵਾਰਡ ਨੰਬਰ 5 ਵਿੱਚ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ। ਇਸੇ ਤਰਾਂ ਬਟਾਲਾ ਹਲਕੇ ਦੇ ਪਿੰਡਾਂ ਅੰਦਰ ਵਿਚ ਕਰੋੜਾਂ ਰੁਪਏ ਦੀ ਲਗਤ ਨਾਲ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਆਪ ਪਾਰਟੀ ਵਲੋਂ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

Written By
The Punjab Wire