ਸ੍ਰੀ ਹਰਭਜਨ ਸਿੰਘ, ਮਾਣਯੋਗ ਊਰਜਾ ਤੇ ਲੋਕ ਨਿਰਮਾਣ ਵਿਭਾਗ ਪੰਜਾਬ ਸਰਕਾਰ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਬਟਾਲਾ, 24 ਜਨਵਰੀ ( ਦੀ ਪੰਜਾਬ ਵਾਇਰ)। ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਕਿ ਦੱਸਿਆ ਕਿ ਕੱਲ੍ਹ 25 ਜਨਵਰੀ ਨੂੰ ਸ਼ਾਮ 4 ਵਜੇ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਸ਼ਿਵ ਬਟਾਲਵੀ ਯਾਦਗਰੀ ਪਹਿਲਾ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਵੀ ਮੋਜੂਦ ਸਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸ਼ਿਵ ਬਟਾਲਵੀ ਯਾਦਗਰੀ ਪਹਿਲੇ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ ਵਿੱਚ ਸ੍ਰੀ ਹਰਭਜਨ ਸਿੰਘ, ਮਾਣਯੋਗ ਊਰਜਾ ਤੇ ਲੋਕ ਨਿਰਮਾਣ ਵਿਭਾਗ, ਪੰਜਾਬ ਮੁੱਖ ਮਹਿਮਾਨ ਵਜੋਂ ਅਤੇ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਡਿਪਟੀ ਕਮਿਸ਼ਨਰ ਨੇ ਕੱਲ 25 ਜਨਵਰੀ ਨੂੰ ਕਰਵਾਏ ਜਾ ਰਹੇ ਸਮਾਗਮ ਵਿੱਚ ਕਵੀਆਂ, ਵਿਦਿਆਰਥੀਆਂ ਤੇ ਸ਼ਿਵ ਕੁਮਾਰ ਬਟਾਲਵੀ ਨੂੰ ਚਾਹੁਣ ਵਾਲਿਆਂ ਨੂੰ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ ਅਤੇ ਦੱਸਿਆ ਕਿ ਸਮਾਗਮ ਵਿੱਚ ਜ਼ਿਲੇ ਦੇ ਨਾਮਵਰ ਕਵੀ, ਪੰਜਵੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀ, ਅੱਠਵੀਂ ਜਮਾਤ ਤੋਂ ਬਾਹਰਵੀਂ ਜਮਾਤ ਤੱਕ ਦੇ ਵਿਦਿਆਰਥੀ ਅਤੇ 12ਵੀਂ ਜਮਾਤ ਤੋਂ ਗਰੈਜੂਏਟ ਤੱਕ ਦੇ ਵਿਦਿਆਰਥੀ ਜਾਂ ਕੋਈ ਵੀ ਵਿਅਕਤੀ ਹਿੱਸਾ ਲੈ ਸਕਦਾ ਹੈ। ਵਿਦਿਆਰਥੀਆਂ ਨੂੰ ਨਗਦ ਇਨਾਮ ਤੋਂ ਇਲਾਵਾ ਪ੍ਰਸੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਜਾਵੇਗਾ। ਇਸ ਮੌਕੇ ਨਾਮਵਰ ਕਵੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਕਲਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਮਹਾਨ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਇਹ ਪਹਿਲਾ ਜ਼ਿਲ੍ਹਾ ਪੱਧਰੀ ਕਵੀ ਸੰਮੇਲਨਨ ਕਰਵਾਇਆ ਜਾ ਰਿਹਾ ਹੈ ਅਤੇ ਉਨਾਂ ਦੀ ਰਹਿਨੁਮਾਈ ਹੇਠ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਸ਼ਿਵ ਬਟਾਲਵੀ ਦੀ ਯਾਦ ਵਿੱਚ ਲੜੀਵਾਰ ਸਮਾਗਮ ਜਿਵੇਂ ਸੈਮੀਨਾਰ ਤੇ ਨਾਟਕ ਆਦਿ ਕਰਵਾਏ ਜਾਣਗੇ।