ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਰਾਸ਼ਟਰੀ ਵੋਟਰ ਦਿਵਸ ਮੌਕੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ
ਗੁਰਦਾਸਪੁਰ, 25 ਜਨਵਰੀ (ਮੰਨਣ ਸੈਣੀ)। ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਦੇ ਵਾਈਸ ਚਾਂਸਲਰ ਡਾ: ਸੁਸ਼ੀਲ ਮਿੱਤਲ ਅਤੇ ਰਜਿਸਟਰਾਰ, ਰਾਜੀਵ ਬੇਦੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਯੂਨੀਵਰਸਿਟੀ ਦੇ ਐਨ.ਐਸ.ਐਸ ਵੰਗ ਅਤੇ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬ ਦੇ ਨੋਡਲ ਅਧਿਕਾਰੀ ਤਰੁਣ ਮਹਾਜਨ ਦੀ ਅਗਵਾਈ ਹੇਠ ਰਾਸ਼ਟਰੀ ਵੋਟਰਾਂ ਬਾਰੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਯੂਨੀਵਰਸਿਟੀ ਦੇ ਫੈਕਲਟੀ ਸਟਾਫ਼ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਤੇ ਸਹੁੰ ਚੁਕਾਉਂਦੇ ਹੋਏ ਉਨ੍ਹਾਂ ਨੇ ਆਜ਼ਾਦੀ, ਨਿਰਪੱਖਤਾ ਅਤੇ ਸ਼ਾਂਤੀਪੂਰਨ ਚੋਣਾਂ ਦੀ ਮਰਿਆਦਾ ਦਾ ਪਾਲਣ ਕਰਦੇ ਹੋਏ ਧਰਮ, ਵਰਗ, ਜਾਤ ਅਤੇ ਕਿਸੇ ਵੀ ਤਰ੍ਹਾਂ ਦੇ ਲਾਲਚ ਤੋਂ ਪ੍ਰਭਾਵਿਤ ਹੋਏ ਬਿਨਾ ਨਿਰਭੈ ਹੋ ਕੇ ਸਾਰੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।