Close

Recent Posts

ਪੰਜਾਬ ਮੁੱਖ ਖ਼ਬਰ

ਗਣਤੰਤਰ ਦਿਵਸ ਮੌਕੇ ਮੀਤ ਹੇਅਰ ਨੇ ਫਾਜ਼ਿਲਕਾ ਵਿਖੇ ਤਿਰੰਗਾ ਝੰਡਾ ਲਹਿਰਾਇਆ

ਗਣਤੰਤਰ ਦਿਵਸ ਮੌਕੇ ਮੀਤ ਹੇਅਰ ਨੇ ਫਾਜ਼ਿਲਕਾ ਵਿਖੇ ਤਿਰੰਗਾ ਝੰਡਾ ਲਹਿਰਾਇਆ
  • PublishedJanuary 26, 2023

ਰਵਾਇਤੀ ਡੋਰ ਨਾਲ ਪਤੰਗ ਉਡਾ ਕੇ ਚਾਈਨਾ ਡੋਰ ਦੇ ਮੁਕੰਮਲ ਬਾਈਕਾਟ ਦਾ ਦਿੱਤਾ ਸੰਦੇਸ਼

ਫਾਜ਼ਿਲਕਾ, 26 ਜਨਵਰੀ (ਦੀ ਪੰਜਾਬ ਵਾਇਰ)। ਅੱਜ 74ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਇਆ।ਉਨ੍ਹਾਂ ਪਰੇਡ ਤੋਂ ਸਲਾਮੀ ਲਈ ਅਤੇ ਸ਼ਾਨਦਾਰ ਮਾਰਚ ਪਾਸਟ ਦਾ ਮੁਆਇਨਾ ਕੀਤਾ।ਇਸ ਮੌਕੇ ਬੱਚਿਆਂ ਦੀਆਂ ਉਤਸ਼ਾਹ ਭਰਪੂਰ ਪੇਸ਼ਕਾਰੀਆਂ ਨੇ ਭਾਰਤੀ ਗਣਤੰਤਰ ਦੇ ਇਸ ਤਿਉਹਾਰ ਦੀਆਂ ਖੁਸ਼ੀਆਂ ਦੁਗਣੀਆਂ ਕੀਤੀਆ। ਮੀਤ ਹੇਅਰ ਨੇ ਸੰਬੋਧਨ ਕਰਦਿਆਂ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਰੰਗਲਾ ਪੰਜਾਬ ਦੇ ਸੁਫਨੇ ਨੂੰ ਸਾਕਾਰ ਕਰਨ ਦਾ ਅਹਿਦ ਲਿਆ।

ਜ਼ਿਲਾ ਪੱਧਰੀ ਸਮਾਗਮ ਵਿੱਚ ਤਿਰੰਗਾ ਲਹਿਰਾਉਣ ਤੋਂ ਪਹਿਲਾਂ ਮੀਤ ਹੇਅਰ ਨੇ ਸ਼ਹੀਦਾਂ ਦੀ ਸਮਾਧ ਆਸਫ਼ ਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਤੇ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ, ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਤੇ ਐਸ.ਐਸ.ਪੀ. ਭੁਪਿੰਦਰ ਸਿੰਘ ਵੀ ਹਾਜ਼ਰ ਸਨ।

ਰਵਾਇਤੀ ਡੋਰ ਨਾਲ ਪਤੰਗ ਉਡਾ ਕੇ ਚਾਈਨਾ ਡੋਰ ਦੇ ਮੁਕੰਮਲ ਬਾਈਕਾਟ ਦਾ ਦਿੱਤਾ ਸੰਦੇਸ਼

ਰਵਾਇਤੀ ਡੋਰ ਨਾਲ ਪਤੰਗ ਉਡਾ ਕੇ ਚਾਈਨਾ ਡੋਰ ਦੇ ਮੁਕੰਮਲ ਬਾਈਕਾਟ ਦਾ ਦਿੱਤਾ ਸੰਦੇਸ਼

ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਾਜ਼ਿਲਕਾ ਵਿਖੇ ਬਸੰਤ ਪੰਚਮੀ ਮੌਕੇ ਗਣਤੰਤਰ ਦਿਵਸ ਦੇ ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਰਵਾਇਤੀ ਡੋਰ ਨਾਲ ਪਤੰਗ ਉਡਾ ਕੇ ਚਾਈਨਾ ਡੋਰ ਉੱਤੇ ਪੂਰਨ ਪਾਬੰਦੀ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚਾਈਨਾ ਡੋਰ ਨਾਲ ਹੁੰਦੇ ਨੁਕਸਾਨ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਇਸ ਦੀ ਖਰੀਦ-ਵੇਚ ਅਤੇ ਵਰਤੋਂ ਉੱਤੇ ਪੂਰਨ ਪਾਬੰਦੀ ਲਗਾਈ ਹੈ।

Written By
The Punjab Wire