ਏ.ਡੀ.ਸੀ. ਡਾ. ਨਿਧੀ ਕੁਮੁਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਇਆ

ਗੁਰਦਾਸਪੁਰ, 26 ਜਨਵਰੀ (ਮੰਨਣ ਸੈਣੀ )। 74ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਦ ਬਾਮਬਾ ਵੱਲੋਂ ਨਿਭਾਈ ਗਈ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਕੌਮੀ ਝੰਡੇ ਨੂੰ ਸਲਾਮੀ ਭੇਂਟ ਕੀਤੀ ਗਈ।

ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਦੇ ਹਾਜ਼ਰ ਸਟਾਫ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਦ ਬਾਮਬਾ ਨੇ ਕਿਹਾ ਕਿ ਅੱਜ ਦੇ ਦਿਨ ਸਾਨੂੰ ਖੁਸ਼ੀਆਂ ਮਨਾਉਣ ਦੇ ਨਾਲ ਇਹ ਆਤਮ ਚਿੰਤਨ ਵੀ ਕਰਨਾ ਚਾਹੀਦਾ ਹੈ ਕਿ ਸੰਵਿਧਾਨ ਨੇ ਜਿਹੜੇ ਕਰਤੱਵ ਸਾਡੇ ਲਈ ਨਿਰਧਾਰਤ ਕੀਤੇ ਹਨ ਕੀ ਅਸੀਂ ਉਨ੍ਹਾਂ ਦੀ ਪੂਰਤੀ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਦੇਸ਼ ਭਗਤਾਂ ਦੇ ਪਾਏ ਪੂਰਨਿਆਂ ’ਤੇ ਚੱਲਦੇ ਹੋਏ ਉਨ੍ਹਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੂਹ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਸਮਾਜ ਦੇ ਕਲਿਆਣ ਲਈ ਕੰਮ ਕਰਨ।

Exit mobile version