ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਨੇ ਕੈਂਪ ਆਫਿਸ ਵਿਖੇ ਕੌਮੀ ਝੰਡਾ ਲਹਿਰਾਇਆ

ਗੁਰਦਾਸਪੁਰ, 26 ਜਨਵਰੀ (ਮੰਨਣ ਸੈਣੀ ) । ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ 74ਵੇਂ ਗਣਤੰਤਰ ਦਿਵਸ ਮੌਕੇ ਸਵੇਰੇ ਆਪਣੇ ਕੈਂਪ ਆਫਿਸ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ।

ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੈਂਪ ਆਫਿਸ ਦੇ ਸਮੂਹ ਸਟਾਫ ਅਤੇ ਜ਼ਿਲ੍ਹਾ ਵਾਸੀਆਂ ਨੂੰ 74ਵੇਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਸੀ ਅਤੇ ਸਾਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦਾ ਸੰਵਿਧਾਨ ਭਾਰਤ ਦੇ ਸਾਰੇ ਨਾਗਰਿਕਾਂ ਨੂੰ ਬਰਾਬਰ ਦੇ ਅਧਿਕਾਰ ਦਿੰਦਾ ਹੈ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਆਓ ਇਸ ਪਵਿੱਤਰ ਦਿਹਾੜੇ ਮੌਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਖੁਸ਼ਹਾਲੀ ਲਈ ਮਿਲ ਕੇ ਕੰਮ ਕਰਨ ਦਾ ਪ੍ਰਣ ਲਈਏ ਅਤੇ ਆਪਣੇ ਸੂਬੇ ਤੇ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਲਈ ਆਪਣਾ ਬਣਦਾ ਯੋਗਦਾਨ ਪਾਈਏ।

Exit mobile version