ਵਿਧਾਇਕ ਪਾਹੜਾ ਨੇ ਕਾਂਗਰਸ ਭਵਨ ਵਿੱਚ ਕੌਮੀ ਝੰਡਾ ਲਹਿਰਾਇਆ

ਗੁਰਦਾਸਪੁਰ, 27 ਜਨਵਰੀ (ਮੰਨਣ ਸੈਣੀ)। ਕਾਂਗਰਸ ਪਾਰਟੀ ਵੱਲੋਂ ਕਾਂਗਰਸ ਭਵਨ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਜਿਸ ਵਿਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ |

ਵਿਧਾਇਕ ਪਾਹੜਾ ਨੇ ਕਿਹਾ ਕਿ ਦੇਸ਼ ਨੂੰ ਸਦੀਆਂ ਦੀ ਗੁਲਾਮੀ ਤੋਂ ਬਾਅਦ ਆਜ਼ਾਦੀ ਮਿਲੀ ਹੈ। ਜਦੋਂ ਕਿ ਦੇਸ਼ ਦੇ ਲੋਕਾਂ ਨੂੰ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਲਈ 26 ਜਨਵਰੀ 1950 ਨੂੰ ਸੰਵਿਧਾਨ ਲਾਗੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲਿਆਂ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ।

Print Friendly, PDF & Email
www.thepunjabwire.com Contact for news and advt :-9814147333