ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਕਾਨੂੰਨੀ ਸਾਖਰਤਾ ਮੁਹਿੰਮ ਤਹਿਤ ਸੈਮੀਨਾਰ
ਗੁਰਦਾਸਪੁਰ, 27 ਜਨਵਰੀ (ਮੰਨਣ ਸੈਣੀ )। ਸ੍ਰੀ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੈਡਮ ਨਵਦੀਪ ਕੌਰ ਗਿੱਲ ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਅੱਜ ਪੈਨਲ ਐਡਵੋਕੇਟਜ਼ ਸ੍ਰੀ ਪ੍ਰਭਦੀਪ ਸਿੰਘ ਸੰਧੂ ਅਤੇ ਮਿਸ ਸ਼ੁਭਪ੍ਰੀਤ ਕੌਰ ਨਾਲ ਕੇਂਦਰ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਮੁਹਿੰਮ ਤਹਿਤ ਕੇਂਦਰੀ ਜੇਲ੍ਹ ਅੰਦਰ ਬੰਦ ਹਵਾਲਾਤੀਆਂ ਅਤੇ ਕੈਦੀਆਂ ਲਈ ਕਾਨੂੰਨੀ ਜਾਗਰੂਕਤਾ ਦਾ ਸੈਮੀਨਾਰ ਲਗਾਇਆ। ਸੈਮੀਨਾਰ ਦੌਰਾਨ ਮੈਡਮ ਨਵਦੀਪ ਕੌਰ ਗਿੱਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ, ਪੈਨਲ ਐਡਵੋਕੇਟਜ਼ ਸ੍ਰੀ ਪ੍ਰਭਦੀਪ ਸਿੰਘ ਸੰਧੂ ਅਤੇ ਮਿਸ ਸ਼ੁਭਪ੍ਰੀਤ ਕੌਰ ਵੱਲੋਂ ਨਾਲਸਾ ਦੀਆਂ ਸਕੀਮਾਂ ਬਾਰੇ, ਕਾਨੂੰਨੀ ਹੱਕਾਂ ਬਾਰੇ, ਮੁਫ਼ਤ ਕਾਨੂੰਨੀ ਸਹਾਇਤਾ ਅਤੇ ਪਟੀਸ਼ਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਸੈਮੀਨਾਰ ਦੌਰਾਨ ਮੈਡਮ ਨਵਦੀਪ ਕੌਰ ਗਿੱਲ ਵੱਲੋਂ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਗਿਆ ਅਤੇ ਜਿਨ੍ਹਾਂ ਹਵਾਲਾਤੀਆਂ ਕੋਲ ਵਕੀਲ ਨਹੀਂ ਸਨ ਉਨ੍ਹਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਕੀਲ ਦਿੱਤੇ ਗਏ। ਮੈਡਮ ਨਵਦੀਪ ਕੌਰ ਗਿੱਲ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਮੁਹਿੰਮ ਤਹਿਤ ਸੈਮੀਨਾਰਾਂ ਦਾ ਇਹ ਸਿਲਸਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ।