ਪੰਜਾਬ ਮੁੱਖ ਖ਼ਬਰ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤੀ ਚੈਕਿੰਗ, ਖਿਡਾਰੀਆਂ ਨੂੰ ਪਰੋਸੇ ਜਾਂਦੇ ਮਾੜੇ ਮਿਆਰ ਦੇ ਖਾਣੇ ਦਾ ਲਿਆ ਗੰਭੀਰ ਨੋਟਿਸ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤੀ ਚੈਕਿੰਗ, ਖਿਡਾਰੀਆਂ ਨੂੰ ਪਰੋਸੇ ਜਾਂਦੇ ਮਾੜੇ ਮਿਆਰ ਦੇ ਖਾਣੇ ਦਾ ਲਿਆ ਗੰਭੀਰ ਨੋਟਿਸ
  • PublishedJanuary 28, 2023

ਖੇਡ ਮੰਤਰੀ ਨੇ ਮੈਸ ਦੇ ਸਮਾਨ ਦਾ ਖ਼ੁਦ ਕੀਤਾ ਨਿਰੀਖਣ, ਠੇਕੇਦਾਰ ਨੂੰ ਮੌਕੇ ਉੱਤੇ ਹੀ ਫ਼ੋਨ ਕਰਕੇ ਮਾੜੀ ਕੁਆਲਟੀ ਦੇ ਖਾਣੇ ਲਈ ਲਾਈ ਫਿਟਕਾਰ

ਮੋਹਾਲੀ, 28 ਜਨਵਰੀ (ਦੀ ਪੰਜਾਬ ਵਾਇਰ)। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਮੋਹਾਲੀ ਦੇ ਫੇਜ਼-9 ਸਥਿਤ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੀ ਮੈਸ ਦੀ ਅਚਨਚੇਤੀ ਚੈਕਿੰਗ ਕੀਤੀ ਗਈ। ਇਸ ਮੌਕੇ ਤੇ ਖੇਡ ਮੰਤਰੀ ਨੇ ਮੈਸ ਦਾ ਖ਼ੁਦ ਨਿਰੀਖਣ ਕੀਤਾ।

ਮੰਤਰੀ ਵੱਲੋਂ ਖਿਡਾਰੀਆਂ ਨੂੰ ਪਰੋਸੇ ਜਾਂਦੇ ਮਾੜੇ ਮਿਆਰ ਦੇ ਖਾਣੇ ਦਾ ਗੰਭੀਰ ਨੋਟਿਸ ਲਿਆ ਗਿਆ ਅਤੇ ਠੇਕੇਦਾਰ ਨੂੰ ਮੌਕੇ ਤੇ ਹੀ ਫ਼ੋਨ ਕਰਕੇ ਮਾੜੀ ਕੁਆਲਟੀ ਦੇ ਖਾਣੇ ਲਈ ਫਿਟਕਾਰ ਲਗਾਈ। ਇਸ ਸਬੰਧੀ ਮੰਤਰੀ ਦੇ ਨਿਰਦੇਸ਼ਾ ਉੱਤੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵੱਲੋਂ ਠੇਕੇਦਾਰ ਨੂੰ ਤਾੜਨਾ ਪੱਤਰ ਵੀ ਜਾਰੀ ਕੀਤਾ ਗਿਆ ਅਤੇ ਠੇਕੇਦਾਰ ਨੂੰ ਸਿਰਫ ਉੱਚ ਮਿਆਰ ਦੇ ਖਾਣੇ ਦੇ ਉਤਪਾਦ, ਤਾਜ਼ੀਆਂ ਸਬਜ਼ੀਆਂ ਤੇ ਲੋੜੀਂਦੀ ਡਾਇਟ ਦਾ ਪੂਰਾ ਖਿਆਲ ਰੱਖਣ ਦੀ ਤਾਕੀਦ ਕੀਤੀ ਗਈ।

ਖੇਡ ਮੰਤਰੀ ਵੱਲੋਂ ਸਖਤ ਲਹਜ਼ੇ ਵਿੱਚ ਕਿਹਾ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਿਡਾਰੀਆਂ ਦੀ ਸਿਹਤ ਅਤੇ ਉਨ੍ਹਾਂ ਦੀ ਡਾਇਟ ਨਾਲ ਕੋਈ ਵੀ ਸਮਝੌਤਾ ਨਹੀਂ ਕਰੇਗੀ ਅਤੇ ਉਨ੍ਹਾਂ ਕਿਹਾ ਕਿ ਡਾਇਟ ਦੇ ਮਾਪਦੰਡਾਂ ਉੱਤੇ ਖਰਾ ਨਾ ਉਤਰਨ ਵਾਲੇ ਠੇਕੇਦਾਰਾਂ ਦੇ ਠੇਕੇ ਰੱਦ ਕੀਤੇ ਜਾਣਗੇ।

ਦੱਸਣਯੋਗ ਹੈ ਕਿ ਸਪੋਰਟਰ ਕੰਪਲੈਕਸ ਵਿੱਚ ਹਨ ਹਾਕੀ, ਮੁੱਕੇਬਾਜ਼ੀ, ਕੁਸ਼ਤੀ, ਬਾਸਕਟਬਾਲ, ਜੂਡੋ, ਵੇਟਲਿਫਟਿੰਗ, ਜਿਮਨਾਸਟਿਕ ਦੇ ਕਰੀਬ 350 ਖਿਡਾਰੀ ਹਨ।

ਇਸ ਅਚਨਚੇਤੀ ਚੈਕਿੰਗ ਦੌਰਾਨ ਖੇਡ ਮੰਤਰੀ ਅਤੇ ਡਾਇਰੈਕਟਰ ਖੇਡਾਂ ਅਮਿਤ ਤਲਵਾੜ ਸ਼ਾਮਿਲ ਸਨ।

Written By
The Punjab Wire