ਚਾਈਨਾ ਡੋਰ ਖ਼ਿਲਾਫ਼ ਕਾਰਵਾਈ: ਪੰਜਾਬ ਪੁਲਿਸ ਵੱਲੋਂ ਇਕ ਹਫ਼ਤੇ ‘ਚ ਚਾਈਨਾ ਡੋਰ ਦੇ 1503 ਬੰਡਲ ਜ਼ਬਤ ਕਰਕੇ 56 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

china dor

19 ਦਸੰਬਰ, 2022 ਤੋਂ ਹੁਣ ਤੱਕ ਡੋਰ ਦੇ ਕੁੱਲ 12866 ਬੰਡਲ ਕੀਤੇ ਜ਼ਬਤ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਚਾਈਨਾ ਡੋਰ ਦੀ ਵਿਕਰੀ ‘ਤੇ ਪਾਬੰਦੀ ਦੇ ਦਿੱਤੇ ਸਨ ਹੁਕਮ

ਚੰਡੀਗੜ੍ਹ, 30 ਜਨਵਰੀ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੰਥੈਟਿਕ ਸਮੱਗਰੀ ਨਾਲ ਬਣੀ ਚਾਈਨਾ ਡੋਰ ਦੀ ਵਿਕਰੀ, ਭੰਡਾਰਨ ਅਤੇ ਖਰੀਦ ‘ਤੇ ਪਾਬੰਦੀ ਲਗਾਉਣ ਦੇ ਹੁਕਮਾਂ ਤੋਂ ਇੱਕ ਹਫ਼ਤੇ ਉਪਰੰਤ ਪੰਜਾਬ ਪੁਲਿਸ ਨੇ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਇਸ ਘਾਤਕ ਡੋਰ ਵਿਰੁੱਧ ਜਾਰੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ।

ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਕੀਤੀ ਕਾਰਵਾਈ ਬਾਰੇ ਹਫ਼ਤਾਵਾਰੀ ਵੇਰਵੇ ਸਾਂਝੇ ਕਰਦਿਆਂ ਆਈ.ਜੀ.ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 50 ਐਫ.ਆਈ.ਆਰਜ਼. ਦਰਜ ਕਰਕੇ ਚਾਈਨਾ ਡੋਰ ਦੇ 1502 ਬੰਡਲ ਜਬਤ ਕੀਤੇ ਅਤੇ ਇਸ ਡੋਰ ਨੂੰ ਵੇਚਣ ਵਿੱਚ ਸ਼ਾਮਲ 56 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਚਾਈਨਾ ਡੋਰ ਵਿਰੁੱਧ ਮੁਹਿੰਮ ਸ਼ੁਰੂ ਕਰਨ ਉਪਰੰਤ ਪੰਜਾਬ ਪੁਲਿਸ ਨੇ 19 ਦਸੰਬਰ, 2022 ਤੋਂ ਹੁਣ ਤੱਕ 284 ਐਫਆਈਆਰਜ਼ ਦਰਜ ਕਰਕੇ ਚਾਈਨਾ ਡੋਰ ਦੇ ਕੁੱਲ 12866 ਬੰਡਲ ਜ਼ਬਤ ਕੀਤੇ ਅਤੇ 311 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਚਾਈਨਾ ਡੋਰ ਨੂੰ ਖਰੀਦਣ/ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।
ਜ਼ਿਕਰਯੋਗ ਹੈ ਕਿ ਸੂਬੇ ਦੇ ਸਾਰੇ ਐਸਐਚਓਜ਼ ਨੂੰ ਛਾਪੇਮਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਤਾਂ ਜੋ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕੋਈ ਵੀ ਚਾਈਨਾ ਡੋਰ ਨਾ ਵੇਚ ਸਕੇ।

Exit mobile version