ਗੁਰਦਾਸਪੁਰ

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘੀ ਸ਼ਰਧਾਂਜਲੀ

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘੀ ਸ਼ਰਧਾਂਜਲੀ
  • PublishedJanuary 30, 2023

ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰਿਆ

ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਅਤੇ ਪੂਰੇ ਦੇਸ਼ ਨੂੰ ਆਪਣੇ ਮਹਾਨ ਸ਼ਹੀਦਾਂ ਉੱਪਰ ਹਮੇਸ਼ਾਂ ਮਾਣ ਰਹੇਗਾ – ਏ.ਡੀ.ਸੀ.

ਗੁਰਦਾਸਪੁਰ, 30 ਜਨਵਰੀ ( ਮੰਨਣ ਸੈਣੀ) । ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸਵੇਰੇ 11:00 ਵਜੇ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਪੁਲਿਸ ਜਵਾਨਾਂ ਨੇ 2 ਮਿੰਟ ਦਾ ਮੋਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।  

ਸਭ ਤੋਂ ਪਹਿਲਾਂ ਸਵੇਰੇ ਠੀਕ 10:55 ਵਜੇ ਪੁਲਿਸ ਜਵਾਨਾਂ ਵੱਲੋਂ ਹਥਿਆਰ ਉੱਲਟੇ ਕਰਕੇ ਸ਼ਹੀਦਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਦੌਰਾਨ ਪੁਲਿਸ ਜਵਾਨਾਂ ਵੱਲੋਂ ਬਿਗਲ ਵਜਾਇਆ ਗਿਆ ਅਤੇ ਠੀਕ 11:00 ਵਜੇ 2 ਮਿੰਟ ਲਈ ਮੋਨ ਧਾਰਿਆ ਗਿਆ। ਇਸ ਮੌਕੇ ਹਾਜ਼ਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਰਾਸ਼ਟਰ ਪਿਤਾ ਮਾਹਤਮਾਂ ਗਾਂਧੀ ਜੀ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਅਰਪਿਤ ਕਰਨ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਧ ਬਾਮਬਾ ਨੇ ਕਿਹਾ ਕਿ ਅਜ਼ਾਦੀ ਸੰਗਰਾਮ ਦੌਰਾਨ ਆਪਣੀ ਜਾਨਾਂ ਨਿਛਾਵਰ ਕਰਨ ਵਾਲੇ ਸਮੂਹ ਸ਼ਹੀਦਾਂ ਨੂੰ ਉਹ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਅਤੇ ਪੂਰੇ ਦੇਸ਼ ਨੂੰ ਆਪਣੇ ਮਹਾਨ ਸ਼ਹੀਦਾਂ ਉੱਪਰ ਮਾਣ ਹੈ। ਅੱਜ ਜੇਕਰ ਅਸੀਂ ਅਜ਼ਾਦ ਮੁਲਕ ਦੀ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ ਤਾਂ ਇਹ ਉਨ੍ਹਾਂ ਮਹਾਨ ਸ਼ਹੀਦਾਂ ਦੀਆਂ ਸ਼ਹਾਦਤਾਂ ਸਦਕਾ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਸਾਡੀਆਂ ਸੁਰੱਖਿਆ ਬਲਾਂ ਦੇ ਜਵਾਨ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀ ਕੁਰਬਾਨੀ ਕਰ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਮੁਲਕ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾਉਣੀ ਚਾਹੀਦੀ ਹੈ।

ਇਸ ਮੌਕੇ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਅਮਰਜੀਤ ਸਿੰਘ ਭਾਟੀਆ, ਐਕਸੀਅਨ ਪੰਚਾਇਤੀ ਰਾਜ ਸ. ਬਲਦੇਵ ਸਿੰਘ ਬਾਜਵਾ, ਅੰਕੜਾ ਵਿਭਾਗ ਤੋਂ ਸ੍ਰੀ ਅਸ਼ੋਕ ਕੁਮਾਰ, ਸ. ਹਰਚਰਨ ਸਿੰਘ ਕੰਗ ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹਾ ਸਦਰ ਮੁਕਾਮ ’ਤੇ ਤਾਇਨਾਤ ਸਟਾਫ ਵੀ ਹਾਜ਼ਰ ਸੀ।

Written By
The Punjab Wire