ਗੁਰਦਾਸਪੁਰ, 30 ਜਨਵਰੀ (ਮੰਨਣ ਸੈਣੀ) । ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਮਿਤੀ 1 ਫਰਵਰੀ ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਪਧਾਰ ਰਹੇ ਹਨ, ਜਿਸ ਦੌਰਾਨ ਉਹ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ ਦੇ ਰੂਬਰੂ ਹੋਣਗੇ। ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ, ਗੁਰਦਾਸਪੁਰ ਵਿਖੇ ਮਾਣਯੋਗ ਰਾਜਪਾਲ ਪੰਜਾਬ ਦੀ ਆਮਦ ਸਬੰਧੀ ਤਿਆਰੀਆਂ ਦਾ ਜਾਇਜਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਦ ਬਾਮਬਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਆਪਣੀ ਗੁਰਦਾਸਪੁਰ ਫੇਰੀ ਦੌਰਾਨ ਸਰਹੱਦੀ ਪਿੰਡਾਂ ਦੇ ਵਸਨੀਕਾਂ ਨਾਲ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਣਗੇ ਅਤੇ ਨਾਲ ਹੀ ਸਰਹੱਦੀ ਲੋਕਾਂ ਦੀ ਮੁਸ਼ਕਲਾਂ ਨੂੰ ਜਾਨਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰਾਜਪਾਲ ਪੰਜਾਬ ਦੇ ਦੌਰੇ ਸਬੰਧੀ ਤਿਆਰੀਆਂ ਨੂੰ ਸਮਾਂ ਰਹਿੰਦੇ ਪੂਰਾ ਕਰ ਲੈਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਮੋਹਨ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ, ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਸਚਿਨ ਪਾਠਕ, ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ ਸ. ਹਰਚਰਨ ਸਿੰਘ ਕੰਗ, ਐਕਸੀਅਨ ਜਤਿੰਦਰ ਮੋਹਨ, ਨਾਇਬ ਤਹਿਸੀਲਦਾਰ ਅਭਿਸ਼ੇਕ ਵਰਮਾ, ਸਹਾਇਕ ਸਿਵਲ ਸਰਜਨ ਡਾ. ਭਾਰਤ ਭੂਸ਼ਨ, ਸ੍ਰੀ ਅਸ਼ੋਕ ਸ਼ਰਮਾਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।