ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਆਫ ਐਜੂਕੇਸ਼ਨ, ਕਲਾਨੌਰ ਵਿਖੇ ਕਾਨੂੰਨੀ ਜਾਗਰੂਕ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ
ਮੈਡਮ ਨਵਦੀਪ ਕੌਰ ਗਿੱਲ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਦੱਸਿਆ
ਗੁਰਦਾਸਪੁਰ, 1 ਫਰਵਰੀ (ਮੰਨਣ ਸੈਣੀ) । ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਅਗਵਾਈ ਹੇਠ ਅੱਜ ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਆਫ ਐਜੂਕੇਸ਼ਨ, ਕਲਾਨੌਰ ਵਿਖੇ ਕਾਨੂੰਨੀ ਜਾਗਰੂਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਪੈਨਲ ਐਡਵੋਕੇਟ ਸ੍ਰੀ ਰਕੇਸ਼ ਕੁਮਾਰ ਨਡਾਲਾ ਵੀ ਮੌਜੂਦ ਸਨ।
ਇਸ ਸੈਮੀਨਾਰ ਦੌਰਾਨ ਮੈਡਮ ਨਵਦੀਪ ਕੌਰ ਗਿੱਲ ਵੱਲੋਂ ਨਾਲਸਾ (ਵਿਕਟਮ ਆਫ ਟਰੈਫਿਕਿੰਗ ਐਂਡ ਕਮਰਸ਼ੀਅਲ ਸੈਕਸੁਅਲ ਐਕਸਪਲੋਟੇਸ਼ਨ) ਸਕੀਮ 2015, ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ 2017, ਨਾਲਸਾ ਕੰਪਨਸੇਸ਼ਨ ਸਕੀਮ ਫਾਰ ਵੋਮੈਨ-2018, ਲੀਗਲ ਏਡ, ਨੈਸ਼ਨਲ ਲੋਕ ਅਦਾਲਤ ਬਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਉਹਨਾਂ ਨੇ ਮੁਫਤ ਕਾਨੂੰਨੀ ਸਹਾਇਤਾ ਲੈਣ ਬਾਰੇ ਵੀ ਜਾਗਰੂਕ ਕੀਤਾ ਅਤੇ ਇਹ ਵੀ ਕਿਹਾ ਕਿ ਉਹ ਆਪਣੇ ਆਸ ਪਾਸ ਦੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਉਣ ਤਾਂ ਜੋ ਵੱਧ ਵੱਧ ਲੋੜਵੰਦ ਲੋਕ ਮੁਫਤ ਕਾਨੂੰਨੀ ਸਹਾਇਤਾ ਦਾ ਲਾਭ ਲੈ ਸਕਣ। ਇਸ ਤੋਂ ਇਲਾਵਾ ਸ੍ਰੀ ਰਕੇਸ਼ ਕੁਮਾਰ ਨਡਾਲਾ, ਪੈਨਲ ਐਡਵੋਕੇਟ ਦੁਆਰਾ ਔਰਤਾਂ ਅਤੇ ਬੱਚਿਆਂ ਨਾਲ ਸਬੰਧਤ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ। ਇਸ ਸੈਮੀਨਾਰ ਵਿੱਚ ਕਾਲਜ ਦੇ ਲਗਭਗ 115 ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ।