ਫਤਿਹਗੜ੍ਹ ਚੂੜੀਆਂ ਦੇ ਹਲਕੇ ਦੇ ਚਹੁਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਚੇਅਰਮੈਨ ਪਨੂੰ
ਫਤਹਿਗੜ੍ਹ ਚੂੜੀਆਂ (ਬਟਾਲਾ), 2 ਫਰਵਰੀ ( ਦੀ ਪੰਜਾਬ ਵਾਇਰ)। ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਤੇ ਇੰਚਾਰਜ ਆਪ ਪਾਰਟੀ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕੀਤੇ ਜਾਣ ਤੋਂ ਹਲਕਾ ਵਾਸੀ ਖੁਸ਼ ਹਨ। ਜਿਸ ਤੋਂ ਪ੍ਰਭਾਵਿਤ ਹੋ ਕੇ ਪਿੰਡ ਗੁੱਜਰਪੁਰਾ ਤੋਂ ਪੰਚਾਇਤ ਮੈਂਬਰ ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਅਜੀਤ ਸਿੰਘ, ਜਸਪਾਲ ਸਿੰਘ (ਸਾਰੇ ਮੈਂਬਰ ਪੰਚਾਇਤ) ਅਤੇ ਸਾਬਕਾ ਮੈਂਬਰ ਸੁੱਚਾ ਸਿੰਘ, ਲੰਬੜਦਾਰ ਮੁਖਤਾਰ ਸਿੰਘ ਰਵਾਇਤੀ ਪਾਰਟੀ ਨੂੰ ਛੱਡ ਕੇ ਕਰੀਬ 50 ਪਰਿਵਾਰ ਆਪ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਜ਼ਮੀਨੀ ਪੱਧਰ ਤੇ ਲੋਕਾਂ ਨਲ ਜੁੜੀ ਹੋਈ ਹੈ। ਉਨਾਂ ਕਿਹਾ ਕਿ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਤੇ ਪਿੰਡ ਗੁੱਜਰਪੁਰਾ ਵਿਖੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਚੇਅਰਮੈਨ ਨੇ ਅੱਗੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਹਿਜ 10 ਮਹਿਨਿਆਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ, ਲੋਕਾਂ ਨੂੰ ਦਿੱਤੀਆ ਗਾਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਹਰੇਕ ਗਰੰਟੀ ਪੂਰੀ ਕੀਤੀ ਜਾਵੇਗੀ।
ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਵਿਚ ਕੋਈ ਢਿੱਲਮਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿਚ ਵਿਕਾਸ ਕਾਰਜ ਤੇਜ਼ਗਤੀ ਨਾਲ ਚੱਲ ਰਹੇ ਹਨ ਤੇ ਉਸਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਉਨਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।