ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ 6.50 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਉਸਾਰੇ ਜਾਣ ਵਾਲੇ ਰਜਬਾਹੇ ਦਾ ਮੱਲਵਾਲਾ ਵਿਖੇ ਰੱਖਿਆ ਨੀੰਹ ਪੱਥਰ

ਰਜਵਾਹੇ ਦੀ ਮੁੜ ਉਸਾਰੀ ਨਾਲ ਮੱਲਾਂਵਾਲਾ ਅਤੇ ਨੇੜੇ ਦੇ ਪਿੰਡਾਂ ਦੀ ਸਿੰਚਾਈ ਸਬੰਧੀ ਉਮੀਦ ਹੋਵੇਗੀ ਪੂਰੀ

ਹੁਣ ਖੇਤੀ ਦੀ ਸਿੰਚਾਈ ਲਈ ਮਿਲੇਗਾ ਵੱਧ ਪਾਣੀ

ਸ੍ਰੀ ਮੁਕਤਸਰ ਸਾਹਿਬ 4 ਫਰਵਰੀ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਗੱਲ ਦਾ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਮੱਲਵਾਲਾ ਵਿਖੇ 6.50 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਰੋਤ ਵਿਭਾਗ ਵਲੋਂ ਕੰਕਰੀਟ ਤੇ ਸੀਮਿੰਟ ਨਾਲ ਮੁੜ ਉਸਾਰੇ ਜਾ ਰਜਵਾਹੇ ਦੇ ਕੰਮ ਦਾ ਨੀੰਹ ਪੱਥਰ ਰੱਖਣ ਉਪਰੰਤ ਕੀਤਾ।

ਉਹਨਾ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਦੀ ਸਿੰਚਾਈ ਲਈ ਢੁਕਵੇਂ ਉਪਰਾਲੇ ਕੀਤੇ ਜਾ ਰਹੇ ਅਤੇ ਕਿਸਾਨਾਂ ਦੀਆਂ ਖੇਤੀਬਾੜੀ ਨਾਲ ਸਬੰਧਿਤ ਸਮਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ । ਉਹਨਾਂ ਕਿਹਾ ਕਿ ਇਸ ਰਜਵਾਹੇ ਦੀ ਮੁੜ ਉਸਾਰੀ ਕੀਤੇ ਜਾਣ ਨਾਲ ਖੇਤੀਬਾੜੀ ਲਈ ਵੱਧ ਪਾਣੀ ਮਿਲੇਗਾ ਅਤੇ ਇਸ ਨਾਲ ਮਲੋਟ ਹਲਕੇ ਦੇ 10-15 ਪਿੰਡਾਂ ਨੂੰ ਫਾਇਦਾ ਹੋਵੇਗਾ ।

ਉਹਨਾਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਖੱਜਲ ਖੁਆਰ ਨਾ ਹੋਣਾ ਪਵੇ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ, ਉਹਨਾਂ ਨੂੰ ਆਏ ਦਿਨ ਪੂਰਾ ਕੀਤਾ ਜਾ ਰਿਹਾ ਹੈ। ਆਪਣੇ ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਗੁਰੂ ਰਵੀਦਾਸ ਮੰਦਰ ਮਲੋਟ ਵਿਖੇ ਸ੍ਰੀ ਗੁਰੂ ਰਵੀਦਾਸ ਜੀ ਦੇ ਗੁਰਪੁਰਬ ਮੌਕੇ ਮੱਥਾ ਟੇਕਿਆ ਅਤੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

Exit mobile version