Close

Recent Posts

ਗੁਰਦਾਸਪੁਰ

ਮਾਇਨਿੰਗ ਨੂੰ ਲੈਕੇ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਏ ਵੱਡੇ ਲੋਕ-ਪੱਖੀ ਫੈਸਲੇ ਦਾ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਸਵਾਗਤ

ਮਾਇਨਿੰਗ ਨੂੰ ਲੈਕੇ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਏ ਵੱਡੇ ਲੋਕ-ਪੱਖੀ ਫੈਸਲੇ ਦਾ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਸਵਾਗਤ
  • PublishedFebruary 5, 2023

5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤਾ ਤੇ ਬੱਜਰੀ ਮਿਲਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 5 ਫਰਵਰੀ ( ਮੰਨਣ ਸੈਣੀ) । ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵੱਡਾ ਲੋਕ-ਪੱਖੀ ਫੈਸਲਾ ਲੈਂਦਿਆਂ ਮਾਈਨਿੰਗ ਖੱਡ ਤੋਂ ਰੇਤੇ ਤੇ ਬੱਜਰੀ ਦੀਆਂ ਦਰਾਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਤੈਅ ਕਰ ਦਿੱਤੀਆਂ। ਇਸ ਫੈਸਲੇ ਨਾਲ ਮਕਾਨ ਬਣਾਉਣ ਵਾਲੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ।

ਰਾਜ ਸਰਕਾਰ ਦੇ ਇਸ ਲੋਕ ਪੱਖੀ ਫੈਸਲੇ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਗਸਤ 2022 ਵਿੱਚ ਮਾਈਨਿੰਗ ਖੱਡ ਤੋਂ ਰੇਤੇ ਤੇ ਬੱਜਰੀ ਦਾ ਭਾਅ 9 ਰੁਪਏ ਪ੍ਰਤੀ ਕਿਊਬਿਕ ਫੁੱਟ ਤੈਅ ਕੀਤਾ ਸੀ, ਜਿਸ ਵਿੱਚ ਲੋਡਿੰਗ ਦੇ ਖ਼ਰਚੇ ਸ਼ਾਮਲ ਸਨ। ਹਾਲੀਆ ਸਮੇਂ ਦੌਰਾਨ ਰੇਤੇ ਤੇ ਬੱਜਰੀ ਦੀ ਮੰਗ ਤੇ ਸਪਲਾਈ ਵਿੱਚ ਵੱਡਾ ਪਾੜਾ ਆ ਗਿਆ, ਜਿਸ ਦੇ ਨਤੀਜੇ ਵਜੋਂ ਭਾਅ ਬਹੁਤ ਵੱਧ ਗਿਆ ਸੀ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ ਸੂਬੇ ਵਿੱਚ ਰੇਤੇ ਦੀ ਸਥਾਨਕ ਪੱਧਰ ਉਤੇ ਉਪਲਬਧਤਾ ਵਧਾਉਣ ਲਈ ਟੈਂਡਰਾਂ ਦੀ ਸਮੀਖਿਆ ਦਾ ਅਧਿਕਾਰ ਵੀ ਡਾਇਰੈਕਟਰ ਨੂੰ ਦੇ ਦਿੱਤਾ, ਜਦੋਂ ਕਿ ਪਹਿਲਾਂ ਕੁੱਝ ਹਾਲਾਤ ਕਾਰਨ ਇਹ ਅਧਿਕਾਰ ਖ਼ਾਰਜ ਕੀਤਾ ਗਿਆ ਸੀ।

ਸ. ਸੇਖਵਾਂ ਨੇ ਦੱਸਿਆ ਕਿ ਇਹ ਇਕਰਾਰਨਾਮੇ ਅਸਲ ਵਿੱਚ ਸਿਰਫ਼ ਫਰਵਰੀ-ਮਾਰਚ 2023 ਤੱਕ ਪ੍ਰਮਾਣਿਕ ਸਨ ਅਤੇ ਇਸ ਤਰਾਂ ਇਨਾਂ ਨੂੰ ਸਿਰਫ਼ ਦੋ ਮਹੀਨਿਆਂ ਲਈ ਬਹਾਲ ਕੀਤਾ ਜਾ ਸਕਦਾ ਹੈ, ਜਿਸ ਦੌਰਾਨ ਰੇਤੇ ਦੀ ਸਪਲਾਈ ਵਧੇਗੀ ਅਤੇ ਇਸ ਨਾਲ ਹੀ ਵਿਭਾਗ ਨਵੀਂ ਟੈਂਡਰਿੰਗ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰੇਗਾ।

ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਬੀਤੇ ਦਿਨ ਪੰਜਾਬ ਮੰਤਰੀ ਮੰਡਲ ਨੇ ਰੇਤੇ ਅਤੇ ਬੱਜਰੀ ਦੇ ਉਨਾਂ ਟਰਾਂਸਪੋਰਟਰਾਂ ਤੋਂ ਵਸੂਲੀ ਜਾਣ ਵਾਲੀ ਰਾਇਲਟੀ ਅਤੇ ਜੁਰਮਾਨੇ ਦੀ ਰਕਮ ਵਿੱਚ ਵਾਧਾ ਕਰਨ ਦੀ ਤਜਵੀਜ਼ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਚੈਕਿੰਗ ਸਮੇਂ ਕੋਈ ਵੀ ਸਬੰਧਤ ਦਸਤਾਵੇਜ਼ ਪੇਸ਼ ਕਰਨ ਤੋਂ ਅਸਮਰੱਥ ਹਨ। ਫਿਲਹਾਲ ਇਨਾਂ ਟਰਾਂਸਪੋਰਟਰਾਂ ਤੋਂ 3.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਵਸੂਲੇ ਜਾ ਰਹੇ ਹਨ। ਸ. ਸੇਖਵਾਂ ਨੇ ਕਿਹਾ ਕਿ ਮੰਤਰੀ ਮੰਡਲ ਨੇ ਇਹ ਵੀ ਮਨਜ਼ੂਰ ਕਰ ਦਿੱਤਾ ਕਿ ਇਹ ਦਰ ਮਾਈਨਿੰਗ ਖੱਡ ਤੋਂ ਰੇਤੇ ਤੇ ਬੱਜਰੀ ਦੀ ਵਿਕਰੀ ਨਿਰਧਾਰਤ ਰੇਤ ਤੋਂ ਘੱਟ ਨਹੀਂ ਹੋਵੇਗੀ। ਰੇਤੇ ਤੇ ਬੱਜਰੀ ਦੀ ਮਾਈਨਿੰਗ ਖੱਡ ਤੋਂ ਕੀਮਤ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਕਰ ਦਿੱਤੀ ਗਈ ਹੈ, ਜਿਸ ਕਾਰਨ ਅਜਿਹੇ ਟਰਾਂਸਪੋਰਟਰਾਂ ਤੋਂ ਹੁਣ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਤੋਂ ਵੱਧ ਦਰ ਵਸੂਲੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਤੇ ਬੱਜਰੀ ਦੀ ਸਪਲਾਈ ਯਕੀਨੀ ਬਣੇਗੀ।

Written By
The Punjab Wire