ਸੀਪੀਐਫ ਮੁਲਾਜ਼ਮ ਯੂਨੀਅਨ ਵੱਲੋਂ ਸ਼ਹਿਰ ਵਿੱਚ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ
ਗੁਰਦਾਸਪੁਰ, 8 ਫ਼ਰਵਰੀ (ਮੰਨਣ ਸੈਣੀ)। ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਮੁਕੰਮਲ ਨੋਟੀਫਿਕੇਸ਼ਨ ਜਾਰੀ ਕਰਨ ਲਈ ਦਿੱਤੇ ਗਏ ਐਕਸ਼ਨ ਦੇ ਤਹਿਤ ਅੱਜ ਜ਼ਿਲ੍ਹਾ ਇਕਾਈ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਪੁਨੀਤ ਸਾਗਰ ਦੀ ਪ੍ਰਧਾਨਗੀ ਹੇਠ ਇੱਕ ਰੋਸ ਮਾਰਚ ਕੱਢਿਆ ਗਿਆ। ਸ਼ਹਿਰ ਵਿੱਚ ਡੀਸੀ ਦਫ਼ਤਰ ਤੋਂ ਵਾਹਨ ਰੈਲੀ ਕੱਢੀ ਹਈ ਅਤੇ ਵੱਖ-ਵੱਖ ਚੌਕਾਂ ਵਿੱਚੋਂ ਦੀ ਹੁੰਦੀ ਹੋਈ ਡਾਕਖਾਨਾ ਚੌਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਜ਼ਿਲ੍ਹਾ ਪ੍ਰਧਾਨ ਪੁਨੀਤ ਸਾਗਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਮੁਕੰਮਲ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ। ਸਰਕਾਰ ਢਿੱਲਮੱਠ ਵਾਲੀ ਨੀਤੀ ਅਪਣਾ ਰਹੀ ਹੈ। ਜਿਸ ਕਾਰਨ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜੇਕਰ ਸਰਕਾਰ ਵੱਲੋਂ ਵਾਅਦੇ ਮੁਤਾਬਕ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਮੁਕੰਮਲ ਨੋਟੀਫਿਕੇਸ਼ਨ ਜਲਦੀ ਤੋਂ ਜਲਦੀ ਜਾਰੀ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਚੇਅਰਮੈਨ ਸਰਬਜੀਤ ਸਿੰਘ ਡਿੰਗਰਾ, ਜ਼ਿਲ੍ਹਾ ਜਨਰਲ ਸਕੱਤਰ ਅਰਵਿੰਦ ਸ਼ਰਮਾ, ਸੁਰੇਖਾ ਦੇਵੀ, ਨੇਹਾ ਸ਼ਰਮਾ, ਮੀਰਾ ਠਾਕੁਰ, ਬਲਜੀਤ ਕੌਰ, ਅੰਮ੍ਰਿਤਪ੍ਰੀਤ ਕੌਰ, ਸਵਿਤਾ ਰਾਜ, ਅਨੀਤਾ, ਲਖਵਿੰਦਰ ਕੌਰ, ਪਰਵਿੰਦਰ ਸਿੰਘ, ਗਣੇਸ਼, ਰਵੀ, ਹਰਪਾਲ, ਵਿਸ਼ਾਲ ਸ਼ਰਮਾ, ਰਾਕੇਸ਼ ਆਦਿ ਹਾਜ਼ਰ ਸਨ | ਇਸ ਮੌਕੇ ਸ਼ਰਮਾ, ਵੇਦ ਪਾਲ, ਚੰਦਰਸ਼ੇਖਰ, ਸੁਖਮਨ, ਨਵਜੋਧ ਸਿੰਘ, ਰਾਜਵੀਰ ਸਿੰਘ, ਅਜੇ ਕੁਮਾਰ, ਲਖਵਿੰਦਰ ਸਿੰਘ, ਰਾਹੁਲ ਮਹਾਜਨ, ਅਮਨਜੋਤ, ਅਸ਼ਵਨੀ ਸ਼ਰਮਾ, ਹਰਪਾਲ ਸਿੰਘ, ਅਸ਼ੋਕ ਕੁਮਾਰ, ਸੁਮਿਤ, ਚੇਤਨ ਪੁਰੀ, ਜਗਤਾਰ ਸਿੰਘ, ਜੈਪ੍ਰਕਾਸ਼, ਕੰਵਲਜੀਤ , ਦੀਪਿੰਦਰਾ, ਅਨਿਲ ਸ਼ਰਮਾ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।