ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਅਧਿਆਪਕਾਂ ਦੇ ਨਾਲ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦਾ ਕੀਤਾ ਦੌਰਾ

ਗੁਰਦਾਸਪੁਰ, 10 ਫਰਵਰੀ (ਮੰਨਣ ਸੈਣੀ)। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੰਕਰਪੁਰਾ ਬਟਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਾਹੋਵਾਲ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨਾਲ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦਾ ਦੌਰਾ ਕੀਤਾ। ਵਿਦਿਆਰਥੀਆਂ ਨੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ। ਇਸ ਦੌਰਾਨ ਪ੍ਰੋਫੈਸਰ ਅਨਿਲ ਸਾਗਰ ਨੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵਿੱਚ ਚੱਲ ਰਹੇ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਵਿਭਾਗਾਂ ਦੇ ਸਟਾਫ਼ ਨੇ ਵਿਦਿਆਰਥੀਆਂ ਨੂੰ ਆਪੋ-ਆਪਣੇ ਵਿਭਾਗਾਂ ਵਿੱਚ ਮੌਜੂਦਾ ਸਹੂਲਤਾਂ ਅਤੇ ਵਿਭਾਗਾਂ ਦੀਆਂ ਲੈਬਾਂ ਵਿੱਚ ਪ੍ਰੈਕਟੀਕਲ ਉਪਕਰਨਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂਵਿਦਿਆਰਥੀਆਂ ਨੂੰ ਦੱਸਿਆ ਕਿ ਲਾਇਬ੍ਰੇਰੀ ਵਿੱਚ ਵਿਦਿਆਰਥੀਆਂ ਦੇ ਬੈਠਣ ਲਈ ਐਸ.ਸੀ., ਰੀਡਿੰਗ ਹਾਲ ਅਤੇ ਮੁਫ਼ਤ ਬੁੱਕ ਬੈਂਕ ਉਪਲਬਧ ਹਨ। ਪ੍ਰੋ. ਅਨਿਲ ਸਾਗਰ ਨੇ ਕਿਹਾ ਕਿ ਗੁਰਦਾਸਪੁਰ ਦੇ ਸਾਰੇ ਸਕੂਲ ਆਪਣੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਥਾਪਿਤ ਕੀਤੀ ਗਈ ਯੂਨੀਵਰਸਿਟੀ ਦਾ ਦੌਰਾ ਕਰਨ ਇਸ ਲਈ ਯੂਨੀਵਰਸਿਟੀ ਦਾ ਮੈਨੇਜਮੈਂਟ ਵਿਭਾਗ ਹਮੇਸ਼ਾ ਤਿਆਰ ਰਹਿੰਦਾ ਹੈ।

Exit mobile version