ਗੁਰਦਾਸਪੁਰ ਮੁੱਖ ਖ਼ਬਰ

ਗੁਰਦਾਸਪੁਰੀਆਂ ਨੂੰ ਚੜਿਆ ਵਿਰਸਾ ਉਤਸਵ ਦਾ ਚਾਅ- ਆਪਣੀ ਗਾਇਕੀ ਨਾਲ ਲੋਕਾ ਦੇ ਦਿਲਾਂ ਨੂੰ ਕੀਲਣ ਆ ਰਹੇ ਸੂਫ਼ੀ ਗਾਇਕ ਕੰਵਰ ਗਰੇਵਾਲ, ਰਾਜਸਥਾਨ ਦੇ ਪਤੰਗਬਾਜ਼ ਵਿਖਾਉਣਗੇਂ ਪਤੰਗਬਾਜ਼ੀ ਦਾ ਜੌਹਰ

ਗੁਰਦਾਸਪੁਰੀਆਂ ਨੂੰ ਚੜਿਆ ਵਿਰਸਾ ਉਤਸਵ ਦਾ ਚਾਅ- ਆਪਣੀ ਗਾਇਕੀ ਨਾਲ ਲੋਕਾ ਦੇ ਦਿਲਾਂ ਨੂੰ ਕੀਲਣ ਆ ਰਹੇ ਸੂਫ਼ੀ ਗਾਇਕ ਕੰਵਰ ਗਰੇਵਾਲ, ਰਾਜਸਥਾਨ ਦੇ ਪਤੰਗਬਾਜ਼ ਵਿਖਾਉਣਗੇਂ ਪਤੰਗਬਾਜ਼ੀ ਦਾ ਜੌਹਰ
  • PublishedFebruary 10, 2023

ਵਿਰਸਾ ਉਤਸਵ ’ਚ ਗੁਰਦਾਸਪੁਰ ਦੀ ਵਿਰਾਸਤ ਤੇ ਸੱਭਿਆਚਾਰ ਨੂੰ ਕੀਤਾ ਜਾਵੇਗਾ ਉਤਸ਼ਾਹਿਤ

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇਂ ਇਸ ਉਤਸਵ ਵਿੱਚ ਵਿਸ਼ੇਸ਼ ਤੋਂਰ ਤੇ ਸ਼ਿਰਕਤ

ਗੁਰਦਾਸਪੁਰ, 10 ਫਰਵਰੀ (  ਮੰਨਣ ਸੈਣੀ ) । ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਕੱਲ 11 ਫਰਵਰੀ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ ਕਰਵਾਏ ਜਾ ਰਹੇ ‘ਵਿਰਸਾ ਉਤਸਵ’ ਦੀਆਂ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ। ਇਸ ਵਿਰਸਾ ਉਤਸਵ ਨੂੰ ਲੈ ਕੇ ਗੁਰਦਾਸਪੁਰੀਆਂ ਦਾ ਕਾਫੀ ਕ੍ਰੇਜ਼ ਵੇਖਣ ਨੂੰ ਮਿਲ ਰਿਹਾ ਹੈ ਅਤੇ ਇੰਜ ਲਗਦਾ ਹੈ ਕਿ ਗੁਰਦਾਸਪੁਰ ਵਾਸੀਆਂ ਨੂੰ ਵਿਰਸੇ ਉਤਸਵ ਦਾ ਪੂਰਾ ਚਾਅ ਚੜੀਆਂ ਹੋਵੇ। ਜਿਸ ਦਾ ਕਾਰਨ ਹੈ ਕੰਵਰ ਗਰੇਵਾਲ ਜੋਂ ਆਪਣੇ ਗਾਇਕੀ ਨਾਲ ਆਪਣੇ ਸੁਨਣ ਵਾਲੀਆਂ ਨੂੰ ਕੀਲਣਗੇਂ ਅਤੇ ਇਸ ਦੇ ਨਾਲ ਹੀ ਦੂਜਾ ਕਾਰਨ ਹੈ ਰਾਜਸਥਾਨ ਤੋਂ ਗੁਰਦਾਸਪੁਰ ਪਹੁੰਚੇ ਪੰਤਗਬਾਜ ਜੋਂ ਰੰਗ ਬਿਰਗੀ ਪਤੰਗਾ ਉਡਾਉਣਗੇ ਅਤੇ ਆਪਣੀ ਕਲਾ ਦੇ ਜੌਹਰ ਦਿਖਾਉਣਗੇਂ।

ਵਿਰਸਾ ਉਤਸਵ ਦੀਆਂ ਤਿਆਰੀਆਂ ਪੂਰੀਆਂ ਕਰ ਲਇਆ ਗਈਆ ਹਨ ਜਿਸ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਟੇਡੀਅਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਜਨਰਲ ਸਕੱਤਰ ਅਤੇ ਸ. ਤਜਿੰਦਰਪਾਲ ਸਿੰਘ ਸੰਧੂ (ਸਾਬਕਾ ਏ.ਡੀ.ਸੀ.) ਅਤੇ ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਮੌਜੂਦ ਸਨ।

ਵਿਰਸਾ ਉਤਸਵ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ  11 ਫਰਵਰੀ ਨੂੰ ਗੁਰਦਾਸਪੁਰ ਸ਼ਹਿਰ ਵਿਖੇ ਹੋ ਰਿਹਾ ‘ਵਿਰਸਾ ਉਤਸਵ-2023’ ਜ਼ਿਲ੍ਹਾ ਗੁਰਦਾਸਪੁਰ ਦੀ ਅਮੀਰ ਵਿਰਾਸਤ ਤੇ ਸੱਭਿਆਚਾਰ ਦੀ ਝਲਕ ਪੇਸ਼ ਕਰੇਗਾ। ਉਨਾਂ ਦੱਸਿਆ ਕਿ ਵਿਰਸਾ ਉਤਸਵ ਦੌਰਾਨ ਪ੍ਰਸਿੱਧ ਸੂਫੀ ਗਾਇਕ ਕੰਵਰ ਗਰੇਵਾਲ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਰਸਾ ਉਤਸਵ ਦੀ ਸ਼ੁਰੂਆਤ 11 ਫਰਵਰੀ ਦੁਪਹਿਰ 12:00 ਵਜੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ ਹੋਵੇਗੀ। ਸਭ ਤੋਂ ਪਹਿਲਾਂ ਪਤੰਗਬਾਜ਼ੀ ਦਾ ਖੂਬਸੂਰਤ ਸ਼ੋਅ ਹੋਵੇਗਾ ਜਿਸ ਵਿੱਚ ਰਾਜਸਥਾਨ ਤੋਂ ਪਹੁੰਚੇ ਪਤੰਗਬਾਜ਼ਾਂ ਵੱਲੋਂ ਰੰਗ-ਬਰੰਗੀਆਂ ਪਤੰਗਾਂ ਉਡਾਈਆਂ ਜਾਣਗੀਆਂ। ਇਸ ਤੋਂ ਉਪਰੰਤ ਬਾਅਦ ਦੁਪਹਿਰ 3:00 ਵਜੇ ਤੋਂ ਸ਼ਾਮ 5:00 ਵਜੇ ਤੱਕ ਗੀਤ-ਸੰਗੀਤ ਤੇ ਲੋਕ ਨਾਚਾਂ ਦਾ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਸ਼ਾਮ 5:00 ਤੋਂ 7:30 ਵਜੇ ਤੱਕ ਪੰਜਾਬ ਦੇ ਪ੍ਰਸਿੱਧ ਸੂਫੀ ਗਾਇਕ ਕੰਵਰ ਗਰੇਵਾਲ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ।

ਡਾ. ਹਿਮਾਂਸ਼ੂ ਅਗਰਵਾਲ ਨੇ ਅੱਗੇ ਦੱਸਿਆ ਕਿ ਵਿਰਸਾ ਉਤਸਵ ਦੌਰਾਨ ਜ਼ਿਲ੍ਹੇ ਨਾਲ ਸਬੰਧਤ ਦਸਤਕਾਰੀ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਟਾਲ ਲਗਾਏ ਜਾਣਗੇ। ਇਸ ਦੇ ਨਾਲ ਹੀ ਸੈਲਫ ਹੈਲਪ ਗਰੁੱਪਾਂ ਦੇ ਉਤਪਾਦਾਂ ਨੂੰ ਵੀ ਮੇਲੇ ਵਿਚ ਸਥਾਨ ਦਿੱਤਾ ਜਾਵੇਗਾ। ਵਿਰਸਾ ਉਤਸਵ ਦੌਰਾਨ ਫੂਡ ਸਟਾਲਾਂ ਦੀ ਵੀ ਵਿਸ਼ੇਸ਼ ਤੌਰ ’ਤੇ ਵਿਵਸਥਾ ਕੀਤੀ ਜਾ ਰਹੀ ਹੈ, ਜਿਸ ਵਿਚ ਗੁਰਦਾਸਪੁਰ ਦੇ ਮਸ਼ਹੂਰ ਸਵਾਦੀ ਪਕਵਾਨਾਂ ਤੋਂ ਇਲਾਵਾ ਹੋਰ ਫੂਡ ਸਟਾਲ ਵੀ ਲਗਾਏ ਜਾਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵਿਰਸਾ ਉਤਸਵ ਦੌਰਾਨ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਨਗੇ। ਉਨਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਵਿਰਸਾ ਉਤਸਵ ਵਿਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ।

ਉੱਧਰ ਇਸ ਸਬੰਧੀ ਗੁਰਦਾਸਪੁਰ ਨਿਵਾਸੀ ਰੋਬਿਨ, ਸੁਮਿਤ, ਰਾਹੁਲ ਅਤੇ ਪੰਕਜ ਨੇ ਦੱਸਿਆ ਕਿ ਉਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਇਸ ਨਵੇਕਲੀ ਪਹਿਲਕਦਮੀ ਦਾ ਸਵਾਗਤ ਕਰਦੇ ਹਨ ਅਤੇ ਕੱਲ਼ ਆਪਣੇ ਸਾਥੀਆ ਸਮੇਤ ਪੂਰਾ ਦਿਨ ਗੁਰਦਾਸਪੁਰ ਦੀ ਵਿਰਾਸਤ ਅਤੇ ਸਭਿਆਚਾਰ ਨੂੰ ਦੇਣਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਤੇ ਉਹ ਰਾਜਸਥਾਨ ਦੇ ਪਤੰਗਬਾਜ਼ਾ ਦਾ ਹੁਨਰ ਵੀ ਵੇਖਣਗੇ ।

Written By
The Punjab Wire