ਚੰਡੀਗੜ੍ਹ, 11 ਫਰਵਰੀ (ਦੀ ਪੰਜਾਬ ਵਾਇਰ)। ਪੁਲਿਸ ਵੱਲੋਂ 8 ਫਰਵਰੀ ਨੂੰ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਬੰਦੀ ਸਿੱਖਾਂ ਦੀ ਰਿਹਾਈ ਦੌਰਾਨ ਪੁਲੀਸ ’ਤੇ ਹਮਲਾ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਦੀਆਂ ਤਸਵੀਰਾਂ ਜਨਤਕ ਕਰ ਦਿੱਤੀਆਂ ਹਨ। ਪੁਲਿਸ ਨੇ ਹਮਲਾਵਰਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਉਨ੍ਹਾਂ ਦੀ ਜਾਣਕਾਰੀ ਦੇਣ ਲਈ ਕਿਹਾ ਹੈ। ਦੱਸ ਦੇਈਏ ਕਿ ਸੈਕਟਰ 36 ਥਾਣੇ ਦੀ ਪੁਲਿਸ ਨੇ ਘਟਨਾ ਸਬੰਧੀ ਇਰਾਦਾ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।
ਪੁਲਿਸ ਨੇ ਕਿਹਾ ਹੈ ਕਿ ਇਨ੍ਹਾਂ ਦੋਸ਼ੀਆਂ ਬਾਰੇ ਜਾਣਕਾਰੀ ਈਮੇਲ firno.63@gmail.com ਜਾਂ ਵਟਸਐਪ ਨੰਬਰ 98759-84001 ‘ਤੇ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਿਹਾ ਹੈ ਕਿ ਸੂਚਨਾ ਦੇਣ ਵਾਲੇ ਨੂੰ 10,000 ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ। ਸੂਚਨਾ ਦੇਣ ਵਾਲੇ ਦੀ ਸੂਚਨਾ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਪੁਲਿਸ ਨੇ 10 ਹਮਲਾਵਰਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਨ੍ਹਾਂ ਵਿਚੋਂ 3 ਦੇ ਨਾਂ ਹਰਦੀਪ ਸਿੰਘ ਬਰਾੜ, ਹਰਮਨਦੀਪ ਸਿੰਘ ਤੂਫਾਨ ਅਤੇ ਸਤਵੰਤ ਸਿੰਘ ਸੰਧੂ ਲੁਧਿਆਣਾ ਦੇ ਹਨ।
ਦੱਸ ਦੇਈਏ ਕਿ ਇਸ ਹਿੰਸਕ ਘਟਨਾ ਵਿੱਚ ਚੰਡੀਗੜ੍ਹ ਪੁਲਿਸ ਦੇ ਕਈ ਜਵਾਨ ਜ਼ਖਮੀ ਹੋ ਗਏ ਸਨ। ਪ੍ਰਦਰਸ਼ਨਕਾਰੀਆਂ ਵੱਲੋਂ ਕਈ ਸਰਕਾਰੀ ਵਾਹਨਾਂ ਦੀ ਭੰਨਤੋੜ ਕੀਤੀ ਗਈ। ਕਈ ਹਮਲਾਵਰ ਮੂੰਹ ਲੁਕਾ ਕੇ ਹਮਲਾ ਕਰ ਰਹੇ ਸਨ। ਕਈ ਘੋੜਿਆਂ ਅਤੇ ਟਰੈਕਟਰਾਂ ‘ਤੇ ਹਮਲਾ ਕਰਨ ਆਏ ਸਨ।
ਹਮਲਾਵਰਾਂ ਕੋਲ ਤਲਵਾਰਾਂ, ਗੰਡਾਸੀ, ਡੰਡੇ ਅਤੇ ਹੋਰ ਹਥਿਆਰ ਸਨ।